05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਖ਼ਾਲਸਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੀ ਕਲਾਤਮਿਕ ਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਪ੍ਰਖਣ ਹਿੱਤ ‘ਪ੍ਰਤਿਭਾ ਖੋਜ’ ਸਮਾਗਮ ਕਰਵਾਇਆ

ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਦੀ ਕਲਾਤਮਿਕ ਅਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਪ੍ਰਖਣ ਸਬੰਧੀ ‘ਪ੍ਰਤਿਭਾ ਖੋਜ’ (ਟੈਲੰਟ ਸਰਚ) ਪ੍ਰੋਗਰਾਮ ਕਰਵਾਇਆ ਗਿਆ। ਉਪ ਕੁਲਪਤੀ ਡਾ.

Ad Position 21
No active advertisement
ਖ਼ਾਲਸਾ ਯੂਨੀਵਰਸਿਟੀ ਵਿਖੇ ਕਰਵਾਏ ‘ਟੇਲੰਟ ਸਰਚ’ ਪ੍ਰੋਗਰਾਮ ਦਾ ਡਾ. ਸੁਰਿੰਦਰ ਕੌਰ ਸ਼ਮਾਂ ਰੌਸ਼ਨ ਕਰਕੇ ਰਸਮੀਂ ਆਗਾਜ਼ ਕਰਦੇ ਹੋਏ। ਨਾਲ ਡਾ. ਸ਼ਰੀਨਾ ਮਹਾਜਨ ਤੇ ਹੋਰ। ਤਸਵੀਰ : ਹਰਜੀਤ ਸਿੰਘ 06-11-2026
ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਦੀ ਕਲਾਤਮਿਕ ਅਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਪ੍ਰਖਣ ਸਬੰਧੀ ‘ਪ੍ਰਤਿਭਾ ਖੋਜ’ (ਟੈਲੰਟ ਸਰਚ) ਪ੍ਰੋਗਰਾਮ ਕਰਵਾਇਆ ਗਿਆ। ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਕਰਵਾਈਆਂ ਫਾਈਨ ਆਰਟਸ, ਲਿਟਰੇਰੀ, ਮਿਊਜ਼ਿਕ, ਥੀਏਟਰ ਅਤੇ ਡਾਂਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਸਹਿਤ ਸ਼ਿਰਕਤ ਕੀਤੀ। ਇਸ ਮੌਕੇ ਡੀਨ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਖ਼ਾਲਸਾ ‘ਵਰਸਿਟੀ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਕਲਾਤਮਿਕ ਅਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਨਿਖਾਰਨ ਲਈ ਵੀ ਢੁੱਕਵਾਂ ਮੰਚ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਜਰਨਲਿਜ਼ਮ, ਸਕੂਲ ਆਫ਼ ਸੋਸ਼ਲ ਸਾਇੰਸ ਅਤੇ ਸਕੂਲ ਆਫ਼ ਫੈਸ਼ਨ ਡਿਜ਼ਾਇਨਿੰਗ ਐਂਡ ਕਾਸਮੈਟੋਲੋਜੀ ਵਰਗੇ ਵੱਖ-ਵੱਖ ਅਕਾਦਮਿਕ ਖੇਤਰਾਂ ਨਾਲ ਜੁੜੇ ਵਿਦਿਆਰਥੀਆਂ ਦੀ ਭਾਗੀਦਾਰੀ ਅਜਿਹੇ ਸਮਾਗਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਨਵੀਆਂ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮਿਊਜ਼ਿਕ, ਫਾਈਨ ਆਰਟਸ, ਥੀਏਟਰ, ਲਿਟਰੇਰੀ ਅਤੇ ਡਾਂਸ ਆਦਿ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਡਾ. ਸ਼ਰੀਨਾ ਡਾ. ਮਹਾਜਨ ਨੇ ਕਿਹਾ ਕਿ ‘ਟੇਲੰਟ ਸਰਚ’ ਪ੍ਰੋਗਰਾਮ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇਕ ਸਾਂਝਾ ਮੰਚ ਪ੍ਰਦਾਨ ਕਰਨਾ ਹੈ। ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਡਾ. ਮਹਾਜਨ ਨਾਲ ਮਿਲ ਕੇ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਭੇਟ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।ਇਸ ਮੌਕੇ ਕਾਲਜ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਹੋਏ ਨਤਮਸਤਕ
Ad Position 24