ਅਦਾਲਤ ਦੇ ਬਾਹਰ ਵਿਅਕਤੀ ਨਾਲ ਕੁੱਟਮਾਰ, 11 ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਿਚ ਗਵਾਹੀ ਦੇਣ ’ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਘਰ ਦੇ ਸਮਾਨ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ 8 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਰਾਜਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੁੱਗਲਚੱਕ ਪੰਨੂੰਆ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਿੰਡ ਦੇ ਸੁਖਬੀਰ ਸਿੰਘ ਪੁੱਤਰ ਸਵਿੰਦਰ ਸਿੰਘ ਨਾਲ ਪਹਿਲਾਂ ਕੋਈ ਆਪਸ ਵਿਚ ਲੜਾਈ ਹੋਣ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਸੀ ਅਤੇ ਉਨ੍ਹਾਂ ਵਲੋਂ ਵੀ ਉਨ੍ਹਾਂ ਖਿਲਾਫ਼ ਕਰਾਸ ਕੇਸ ਦਰਜ ਕਰਵਾਇਆ ਗਿਆ ਸੀ।
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਿਚ ਗਵਾਹੀ ਦੇਣ ’ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਘਰ ਦੇ ਸਮਾਨ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ 8 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਰਾਜਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੁੱਗਲਚੱਕ ਪੰਨੂੰਆ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਿੰਡ ਦੇ ਸੁਖਬੀਰ ਸਿੰਘ ਪੁੱਤਰ ਸਵਿੰਦਰ ਸਿੰਘ ਨਾਲ ਪਹਿਲਾਂ ਕੋਈ ਆਪਸ ਵਿਚ ਲੜਾਈ ਹੋਣ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਸੀ ਅਤੇ ਉਨ੍ਹਾਂ ਵਲੋਂ ਵੀ ਉਨ੍ਹਾਂ ਖਿਲਾਫ਼ ਕਰਾਸ ਕੇਸ ਦਰਜ ਕਰਵਾਇਆ ਗਿਆ ਸੀ। ਉਸ ਵਲੋਂ 4 ਅਕਤੂਬਰ ਨੂੰ ਉਸ ਮੁਕੱਦਮੇ ਵਿਚ ਚਲਾਨ ਅਦਾਲਤ ਵਿਚ ਦੇਣਾ ਸੀ ਤੇ ਉਹ ਚਲਾਨ ਦੇਣ ਕਰਕੇ ਕੋਰਟ ਵਿਚ ਆਇਆ ਸੀ। ਦੁਪਹਿਰ ਸਮੇਂ ਉਹ ਅਤੇ ਗੁਰਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮੁਗੱਲਚੱਕ ਜੋ ਉਸਦੇ ਨਾਲ ਸੀ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਦੋਂ ਬਾਹਰ ਸੜਕ ’ਤੇ ਚਾਹ ਵਾਲੀਆਂ ਦੁਕਾਨਾਂ ਕੋਲ ਪੁੱਜੇ ਤਾਂ ਉਥੇ ਵੀਰ ਸਿੰਘ ਪੁੱਤਰ ਦਲੀਪ ਸਿੰਘ, ਸੁਖਬੀਰ ਸਿੰਘ ਪੁੱਤਰ ਸੁਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਸੁਵਿੰਦਰ ਸਿੰਘ ਪੁੱਤਰ ਦਲੀਪ ਸਿੰਘ, ਪ੍ਰਭਜੀਤ ਸਿੰਘ ਪੁੱਤਰ ਗੁਰਚਰਨ ਸਿੰਘ, ਬਲਵੰਤ ਸਿੰਘ ਪੁੱਤਰ ਵੀਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਬਖਸੀਸ ਸਿੰਘ ਵਾਸੀਆਨ ਮੁਗਲਚੱਕ ਪੰਨੂੰਆਂ ਸਮੇਤ 3 ਅਣਪਛਾਤੇ ਵਿਅਕਤੀਆਂ ਨੇ ਹਮਸਲਾਹ ਹੋ ਕੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਲਲਕਾਰਾ ਮਾਰ ਕੇ ਕਿਹਾ ਕਿ ਅਦਾਲਤ ਵਿਚ ਸਾਡੇ ਖਿਲਾਫ਼ ਇਸਨੇ ਗਵਾਹੀ ਦਿੱਤੀ ਹੈ ਅਤੇ ਉਸ ਦੇ ਘਰ ਜਾ ਕੇ ਵੀ ਤੋੜਭੰਨ ਕੀਤੀ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ- ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।