07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੀ. ਐੱਚ. ਡੀ. ਚੈਂਬਰ ਨੇ ਅੰਮ੍ਰਿਤਸਰ ਸੈਂਟਰਲ ਜੇਲ੍ਹ ’ਚ ਮਹਿਲਾ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨਾਲ ਮਨਾਈ ਦੀਵਾਲੀ

ਅੰਮ੍ਰਿਤਸਰ, 7 ਨਵੰਬਰ (ਸੁਰਿੰਦਰ ਕੋਛੜ)-ਪੀ. ਐੱਚ.

Ad Position 21
No active advertisement
ਅਜੀਤ ਡੈਸਕ 08-11-2026
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰ ਕੋਛੜ)-ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਸਟੇਟ ਚੈਪਟਰ ਨੇ ਆਪਣੇ ਪ੍ਰੋਜੈਕਟ ਉਡਾਣ ਦੇ ਤਹਿਤ ਸਟੂਡੀਓ ਬਾਯ ਹਿਮਾਨੀ ਅਰੋੜਾ ਦੇ ਸਹਿਯੋਗ ਨਾਲ ਅੱਜ ਅੰਮ੍ਰਿਤਸਰ ਸੈਂਟਰਲ ਜੇਲ੍ਹ ‘ਚ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਦੀਵਾਲੀ ਮਨਾਈ। ਇਸ ਪਹਿਲਕਦਮੀ ਦੀ ਅਗਵਾਈ ਚੈਂਬਰ ਦੇ ਪੰਜਾਬ ਸਟੇਟ ਚੈਪਟਰ ਦੀ ਕੋ-ਚੇਅਰ ਹਿਮਾਨੀ ਅਰੋੜਾ ਨੇ ਕੀਤੀ। ਅੰਮ੍ਰਿਤਸਰ ਸੈਂਟਰਲ ਜੇਲ੍ਹ ਦੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੇ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ‘ਚ ਸਕਾਰਾਤਮਿਕਤਾ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਕ ਸਹਾਇਕ ਵਾਤਾਵਰਨ ਬਣਾਉਣ ਲਈ ਮਹੱਤਵਪੂਰਨ ਹਨ। ਚੈਂਬਰ ਸਕੱਤਰੇਤ ਵਲੋਂ ਸੀਨੀਅਰ ਸਹਾਇਕ ਸਕੱਤਰ ਸੁਮਿਤ ਕੁਮਾਰ ਵੀ ਇਸ ਸਮਾਗਮ ’ਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਨੇ ਬੰਦੀ ਛੋੜ ਦਿਵਸ ਦੀਵਾਲੀ ਮੌਕੇ ਸਟਾਫ ਨੂੰ ਕੰਬਲ ਅਤੇ ਮਠਿਆਈਆਂ ਵੰਡੀਆਂ ਅਗਲੀ ਖ਼ਬਰ ਥਾਣਾ ਏ ਡਿਵੀਜ਼ਨ ਦੀ ਪੁਲਿਸ ਵਲੋਂ ਕਤਲ ਦੀ ਕੋਸ਼ਿਸ਼ ਤੇ ਲੁੱਟ ਖੋਹ ਦਾ ਮਾਮਲਾ ਸੁਲਝਾਇਆ
Ad Position 24