ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ, ਆਜ਼ਾਦ ਨਗਰ, 100 ਫੁੱਟੀ ਰੋਡ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਦੀ ਸੁਚੱਜੀ ਵਰਤੋਂ ਕਰਕੇ ਬੇਹੱਦ ਖੂਬਸੂਰਤ, ਆਕਰਸ਼ਕ ਅਤੇ ਕਲਾਤਮਕ ਰਚਨਾਵਾਂ ਤਿਆਰ ਕੀਤੀਆਂ ਗਈਆਂ ਅਤੇ ਇਕ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ ।
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ, ਆਜ਼ਾਦ ਨਗਰ, 100 ਫੁੱਟੀ ਰੋਡ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਦੀ ਸੁਚੱਜੀ ਵਰਤੋਂ ਕਰਕੇ ਬੇਹੱਦ ਖੂਬਸੂਰਤ, ਆਕਰਸ਼ਕ ਅਤੇ ਕਲਾਤਮਕ ਰਚਨਾਵਾਂ ਤਿਆਰ ਕੀਤੀਆਂ ਗਈਆਂ ਅਤੇ ਇਕ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ । ਸਕੂਲ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਕਿਹਾ ਕਿ ਆਧੁਨਿਕਤਾ ਦੇ ਇਸ ਦੌਰ ਵਿਚ ਸਾਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ। ਇਸ ਪ੍ਰਦਰਸ਼ਨੀ ਦੇ ਮੁੱਖ ਮਹਿਮਾਨ ਅਮਨ ਸ਼ਰਮਾ ਸਨ।ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।