08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪ੍ਰਾਈਵੇਟ ਲੇਬਰ ਐਂਡ ਕੰਸ੍ਰਟਸ਼ਨ ਕੰਟਰੈਕਟਰਜ਼ ਯੂਨੀਅਨ ਵਲੋਂ ਬਾਬਾ ਵਿਸ਼ਵਕਰਮਾ ਜੀ ਅਤੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਸਥਾਨਕ ਪ੍ਰਾਈਵੇਟ ਲੇਬਰ ਐਂਡ ਕੰਸ੍ਰਟਸ਼ਨ ਕੰਟਰੈਕਟਰਜ਼ ਯੂਨੀਅਨ ਵਲੋਂ ਅੱਜ ਯੂਨੀਅਨ ਦੇ ਘਿਓ ਮੰਡੀ ਸਥਿੱਤ ਦਫ਼ਤਰ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਅਤੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪ੍ਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਣ ਕੀਤਾ ਗਿਆ ਤੇ ਢਾਡੀ ਜਥੇ ਨੇ ਇਤਿਹਾਸ ਸਰਵਨ ਕਰਾ ਕੇ ਸੰਗਤਾ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਸਥਾਨਕ ਪ੍ਰਾਈਵੇਟ ਲੇਬਰ ਐਂਡ ਕੰਸ੍ਰਟਸ਼ਨ ਕੰਟਰੈਕਟਰਜ਼ ਯੂਨੀਅਨ ਵਲੋਂ ਅੱਜ ਯੂਨੀਅਨ ਦੇ ਘਿਓ ਮੰਡੀ ਸਥਿੱਤ ਦਫ਼ਤਰ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਅਤੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪ੍ਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਣ ਕੀਤਾ ਗਿਆ ਤੇ ਢਾਡੀ ਜਥੇ ਨੇ ਇਤਿਹਾਸ ਸਰਵਨ ਕਰਾ ਕੇ ਸੰਗਤਾ ਨੂੰ ਨਿਹਾਲ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਯੂਨੀਅਨ ਦੇ ਪ੍ਰਧਾਨ ਸ: ਦਵਿੰਦਰ ਸਿੰਘ ਤੇ ਹੋਰ ਅਹੁਦੇਦਾਰਾਂ ਵਲੋਂ ਰਾਗੀ, ਢਾਡੀ ਜਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਸਮਾਪਤੀ ’ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪੰਜਾਬ ਪ੍ਰਧਾਨ ਠੇਕੇਦਾਰ ਦਯਾ ਸਿੰਘ, ਸਾਬਕਾ ਪ੍ਰਧਾਨ ਠੇਕੇਦਾਰ ਜਗਤਾਰ ਸਿੰਘ ਵਿਰਦੀ, ਚੇਅਰਮੈਨ ਕੁਲਜੀਤ ਸਿੰਘ , ਮੀਤ ਪ੍ਰਧਾਨ ਅਮਰਜੀਤ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ ਭੁੱਲਰ, ਹਰਦੇਵ ਸਿੰਘ, ਸੁਰਜੀਤ ਸਿੰਘ,, ਕੁਲਵੰਤ ਸਿੰਘ, ਮੰਗਤ ਸਿੰਘ, ਦਲਬੀਰ ਸਿੰਘ, ਗੁਰਮੇਜ ਸਿੰਘ, ਅਵਤਾਰ ਸਿੰਘ, ਦਿਲਦਾਰ ਸਿੰਘ, ਪਲਵਿੰਦਰ ਸਿੰਘ, ਸੁਖਵੰਤ ਸਿੰਘ ਨਾਗੀ, ਪ੍ਰਦੀਪ ਸਿੰਘ ਨਾਗੀ ਤੇ ਬਲਕਾਰ ਸਿੰਘ ਸਮੇਤ ਹੋਰ ਠੇਕੇਦਾਰ ਅਤੇ ਯੂਨੀਅਨ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਨਸ਼ੇ ’ਚ ਹੁਲੜਬਾਜ਼ੀ ਕਰਨ ਵਾਲਿਆਂ ਨੂੰ ਰੋਕਣ ਗਈ ਪੁਲਿਸ ਪਾਰਟੀ ’ਤੇ ਹਮਲਾ ਅਗਲੀ ਖ਼ਬਰ ਅੰਮ੍ਰਿਤਸਰ ਦੀ ਵੱਲਾ ਪਸ਼ੂ ਮੰਡੀ ’ ਚ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਮੱਝ ਦੀ ਹੋਈ ਮੌਤ
Ad Position 24