ਦਸਮੇਸ਼ ਤਰਨਾ ਦਲ ਵਲੋਂ ਮਨਾਏ ਬੰਦੀ ਛੋੜ ਦਿਵਸ ਨੂੰ ਸਮਰਪਿਤ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਸਜਾਇਆ
ਵੇਰਕਾ/ਜੇਠੂਵਾਲ, 9 ਨਵੰਬਰ (ਲਖਵਿੰਦਰ ਸਿੰਘ, ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾਂ ਦਲ ਦੇ ਮੁੱਖੀ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਨੂੰ ਸਮਰਪਿਤ ਵੇਰਕਾ ਬਾਈਪਾਸ, ਮੁਸਤਾਫਾਬਾਦ (ਬਟਾਲਾ ਰੋਡ) ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਛਾਉਣੀ ਨਿਹੰਗ ਸਿੰਘਾਂ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੁੱਜੀਆਂ ਸ਼ਖਸੀਅਤਾਂ ਦਾ ਬਾਬਾ ਮੇਜਰ ਸਿੰਘ ਸੋਢੀ ਵਲੋਂ ਵਿਸ਼ੇਸ਼ ਤੌਰ ’ਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕਰਦਿਆਂ ਕਿਹਾ ਕਿ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ 52 ਰਾਜਿਆਂ ਦੀ ਰਿਹਾਈ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ ਹੈ ਅਤੇ ਉਨਾਂ ਦੀ ਰਿਹਾਈ ਹੋਣ ’ਤੇ ਸਿੱਖ ਸੰਗਤਾਂ ਵਲੋਂ ਦੀਪ ਮਾਲਾ ਕਰਕੇ ਅਤਿਸ਼ਬਾਜੀ ਚਲਾਈ ਗਈ । ਇਸ ਸਮਾਗਮ ਦੀ ਸਮਾਪਤੀ ਉਪਰੰਤ ਨਿਹੰਗ ਸਿੰਘ ਫੌਜਾਂ ਵਲੋਂ ਖਾਲਸਾਈ ਸ਼ਾਨ ਅਤੇ ਜਾਹੋ-ਜਲਾਲ ਦਾ ਪ੍ਰਤੀਕ ਮਹੱਲਾ ਸ਼ਰਧਾ ਤੇ ਪੂਰੀ ਉਤਸ਼ਾਹ ਨਾਲ ਸਜਾਇਆ ਗਿਆ।
ਵੇਰਕਾ/ਜੇਠੂਵਾਲ, 9 ਨਵੰਬਰ (ਲਖਵਿੰਦਰ ਸਿੰਘ, ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾਂ ਦਲ ਦੇ ਮੁੱਖੀ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਨੂੰ ਸਮਰਪਿਤ ਵੇਰਕਾ ਬਾਈਪਾਸ, ਮੁਸਤਾਫਾਬਾਦ (ਬਟਾਲਾ ਰੋਡ) ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਛਾਉਣੀ ਨਿਹੰਗ ਸਿੰਘਾਂ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੁੱਜੀਆਂ ਸ਼ਖਸੀਅਤਾਂ ਦਾ ਬਾਬਾ ਮੇਜਰ ਸਿੰਘ ਸੋਢੀ ਵਲੋਂ ਵਿਸ਼ੇਸ਼ ਤੌਰ ’ਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕਰਦਿਆਂ ਕਿਹਾ ਕਿ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ 52 ਰਾਜਿਆਂ ਦੀ ਰਿਹਾਈ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ ਹੈ ਅਤੇ ਉਨਾਂ ਦੀ ਰਿਹਾਈ ਹੋਣ ’ਤੇ ਸਿੱਖ ਸੰਗਤਾਂ ਵਲੋਂ ਦੀਪ ਮਾਲਾ ਕਰਕੇ ਅਤਿਸ਼ਬਾਜੀ ਚਲਾਈ ਗਈ । ਇਸ ਸਮਾਗਮ ਦੀ ਸਮਾਪਤੀ ਉਪਰੰਤ ਨਿਹੰਗ ਸਿੰਘ ਫੌਜਾਂ ਵਲੋਂ ਖਾਲਸਾਈ ਸ਼ਾਨ ਅਤੇ ਜਾਹੋ-ਜਲਾਲ ਦਾ ਪ੍ਰਤੀਕ ਮਹੱਲਾ ਸ਼ਰਧਾ ਤੇ ਪੂਰੀ ਉਤਸ਼ਾਹ ਨਾਲ ਸਜਾਇਆ ਗਿਆ। ਮੁਸਤਫਾਬਾਦ ਛਾਉਣੀ ਤੋਂ ਆਰੰਭ ਹੋਇਆ ਇਹ ਮਹੱਲਾ ਗੁਰਦੁਆਰਾ ਅਕਾਲੀ ਫੂਲਾ ਸਿੰਘ, ਰਾਮ ਬਾਗ, ਹਾਲ ਗੇਟ, ਗੋਲ ਬਾਗ ਅਤੇ ਕਿਲਾ ਲੋਹਗੜ੍ਹ ਤੋਂ ਹੁੰਦਾ ਹੋਇਆ ਗੁਰਦੁਆਰਾ ਪੰਗਾ ਸਾਹਿਬ (ਬੀ-ਬਲਾਕ, ਇਸਲਾਮਾਬਾਦ) ਦੀ ਗਰਾਊਂਡ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਮਹੱਲੇ ਦੀ ਸਮਾਪਤੀ ਮੌਕੇ ਨਿਹੰਗ ਸਿੰਘਾਂ ਵੱਲੋਂ ਘੋੜ ਦੌੜ, ਨੇਜ਼ੇਬਾਜ਼ੀ ਅਤੇ ਗੱਤਕੇ ਦੇ ਅਦਭੁਤ ਕਰਤਬ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲੀਏ, ਬਾਬਾ ਬਲਵਿੰਦਰ ਸਿੰਘ, ਬਾਬਾ ਰਸ਼ਪਾਲ ਸਿੰਘ, ਬਾਬਾ ਜੋਗਾ ਸਿੰਘ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਬਿਧੀਚੰਦੀਏ, ਬਾਬਾ ਕਸ਼ਮੀਰ ਸਿੰਘ, ਬਾਬਾ ਸੁੰਦਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਬਲਦੇਵ ਸਿੰਘ, ਅਤੇ ਬਾਬਾ ਹਰਜੀਤ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।