ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ
ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਵਿਚ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨਾਲ ਇਕ ਵਿਸ਼ੇਸ਼ ਅਤੇ ਅਹਿਮ ਮੁਲਾਕਾਤ ਕੀਤੀ ਗਈ। ਇਸ ਬੈਠਕ ਦੌਰਾਨ ਮੁੱਖ ਤੌਰ ’ਤੇ ਆਗਾਮੀ ਚੋਣ ਰਣਨੀਤੀ ਅਤੇ ਹਲਕੇ ਵਿਚ ਸੰਗਠਨ ਦੀ ਮਜ਼ਬੂਤੀ ਬਾਰੇ ਵਿਸਥਾਰਪੂਰਵਕ ਚਰਚਾ ਹੋਈ।
ਆ
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ ਦੌਰਾਨ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ। ਅਜੀਤ ਤਸਵੀਰ
10-11-2026
ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਵਿਚ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨਾਲ ਇਕ ਵਿਸ਼ੇਸ਼ ਅਤੇ ਅਹਿਮ ਮੁਲਾਕਾਤ ਕੀਤੀ ਗਈ। ਇਸ ਬੈਠਕ ਦੌਰਾਨ ਮੁੱਖ ਤੌਰ ’ਤੇ ਆਗਾਮੀ ਚੋਣ ਰਣਨੀਤੀ ਅਤੇ ਹਲਕੇ ਵਿਚ ਸੰਗਠਨ ਦੀ ਮਜ਼ਬੂਤੀ ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਮੀਟਿੰਗ ਦੌਰਾਨ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਮੁਨੀਸ਼ ਸਿਸੋਦੀਆ ਨੂੰ ਹਲਕਾ ਕੇਂਦਰੀ ਵਿਚ ਪਾਰਟੀ ਦੀਆਂ ਗਤੀਵਿਧੀਆਂ, ਜ਼ਮੀਨੀ ਪੱਧਰ ’ਤੇ ਵਰਕਰਾਂ ਦੇ ਉਤਸ਼ਾਹ ਅਤੇ ਚੋਣਾਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦਾ ਹਰ ਇਕ ਵਲੰਟੀਅਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੈ। ਇਸ ਮੌਕੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਨੇ ਚੋਣਾਂ ਦੇ ਸੰਦਰਭ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ। ਉਨ੍ਹਾਂ ਹਰਪ੍ਰੀਤ ਸਿੰਘ ਆਹਲੂਵਾਲੀਆ ਅਤੇ ਸਮੁੱਚੀ ਟੀਮ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਰਜ ਕਰਨ ਲਈ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਜਨਤਾ ਤੱਕ ਪ੍ਰਭਾਵਸ਼ਾਲੀ ਤਰੀਕੇ ਨਾਲ ਪਹੁੰਚਾਇਆ ਜਾਵੇ।