08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਖ਼ਾਲਸਾ ਕਾਲਜ ਵਿਖੇ ‘ਦੀਵਾਲੀ ਉਤਸਵ—2026’ ਮਨਾਇਆ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)—ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ‘ਦੀਵਾਲੀ ਉਤਸਵ—2026’ ਮਨਾਇਆ ਗਿਆ। ਪ੍ਰਿੰਸੀਪਲ ਡਾ.

Ad Position 21
No active advertisement
ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਸਵੰਤ ਸਿੰਘ ਮਾਂਟੋ ਤੇ ਹੋਰ ਸਟਾਫ ਤੇ ਵਿਦਿਆਰਥੀ। ਤਸਵੀਰ : ਹਰਜੀਤ ਸਿੰਘ 10-11-2026
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)—ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ‘ਦੀਵਾਲੀ ਉਤਸਵ—2026’ ਮਨਾਇਆ ਗਿਆ। ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦੌਰਾਨ ਵੱਖ—ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਪ੍ਰਿੰ: ਡਾ. ਰੰਧਾਵਾ ਨੇ ਨੇ ਦੀਵਾਲੀ ਦੇ ਤਿਉਹਾਰ ਨੂੰ ਰੌਸ਼ਨੀਆਂ ਦਾ ਤਿਉਹਾਰ ਦੱਸਦਿਆਂ ਰੌਸ਼ਨੀ ਅਤੇ ਸਿੱਖਿਆ ਦੇ ਆਪਸੀ ਸਬੰਧ ਨੂੰ ਬਾਖੂਬੀ ਉਜਾਗਰ ਕੀਤਾ। ਉਨ੍ਹਾਂ ਗੁਰਬਾਣੀ ਦੀ ਤੁਕ ‘ਫੈਲੈ ਵਿਦਿਆ ਚਾਨਣ ਹੋਵੈ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਪ੍ਰਸਾਰ ਹੀ ਸੰਸਾਰ ਨੂੰ ਗਿਆਨ ਦੇ ਚਾਨਣ ਨਾਲ ਰੌਸ਼ਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਆ ਅਤੇ ਗਿਆਨ ਦਾ ਪਸਾਰਾ ਸਮਾਜਿਕ ਬੁਰਾਈਆਂ, ਅਸਮਾਨਤਾ ਅਤੇ ਬੇਇਨਸਾਫ਼ੀ ਦੇ ਹਨੇਰੇ ਨੂੰ ਦੂਰ ਕਰਨ ਲਈ ਬੇਹੱਦ ਜ਼ਰੂਰੀ ਹੈ।ਇਸ ਨਾਲ ਹੀ ਇਕ ਨਿਆਂਪੂਰਨ, ਸਮਾਨਤਾਵਾਦੀ ਅਤੇ ਚੇਤਨ ਸਮਾਜ ਦੀ ਸਿਰਜਣਾ ਸੰਭਵ ਹੋ ਸਕਦੀ ਹੈ। ਇਸ ਮੌਕੇ ਵਿਭਾਗ ਮੁਖੀ ਡਾ. ਸਵੰਤ ਸਿੰਘ ਮਾਂਟੋ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਾਰਿਆਂ ਦੇ ਹਿਰਦਿਆਂ ਅਤੇ ਮਨਾਂ ਨੂੰ ਸੱਚੇ ਗਿਆਨ, ਨੈਤਿਕ ਕਦਰਾਂ—ਕੀਮਤਾਂ ਅਤੇ ਉੱਚੇ ਆਚਰਣ ਦੇ ਚਾਨਣ ਨਾਲ ਰੌਸ਼ਨ ਕਰਨ ਦੀ ਪ੍ਰੇਰਨਾ ਦੇਵੇਗਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਿਰਜਣਾਤਮਕਤਾ, ਸੰਵੇਦਨਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਭਾਵਨਾਵਾਂ ਨੂੰ ਆਪਣੇ ਜੀ ਵਨ ਦਾ ਅਟੁੱਟ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਖ—ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕੀਤਾ।ਉਪਰੰਤ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਡਾ. ਜਸਵਿੰਦਰ ਨੇ ਪ੍ਰਿੰ: ਡਾ. ਰੰਧਾਵਾ, ਵਿਭਾਗ ਮੁਖੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਮਾਗਮ ਨੂੰ ਸਫ਼ਲ ਬਣਾਉਣ ਸਬੰਧੀ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਰਪਾਲ ਆਸ਼ਰਮ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਮਨਾਈ ਦੀਵਾਲੀ ਅਗਲੀ ਖ਼ਬਰ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ
Ad Position 24