ਕਿਰਪਾਲ ਆਸ਼ਰਮ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਮਨਾਈ ਦੀਵਾਲੀ
ਅੰਮ੍ਰਿਤਸਰ, 9 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਿਰਪਾਲ ਆਸ਼ਰਮ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ 100 ਤੋਂ ਵੱਧ ਸੰਗਤ ਨੇ ਸ਼ਿਰਕਤ ਕਰਕੇ ਇਸ ਪਾਵਨ ਸਮਾਗਮ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਅੰਮ੍ਰਿਤਸਰ, 9 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਿਰਪਾਲ ਆਸ਼ਰਮ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ 100 ਤੋਂ ਵੱਧ ਸੰਗਤ ਨੇ ਸ਼ਿਰਕਤ ਕਰਕੇ ਇਸ ਪਾਵਨ ਸਮਾਗਮ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਦੀਵਾਲੀ ਦੇ ਸ਼ੁਭ ਅਵਸਰ ’ਤੇ ਆਸ਼ਰਮ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਰੰਗ-ਬਿਰੰਗੀ ਰੰਗੋਲੀ ਬਣਾਈ ਗਈ। ਉਪਰੰਤ ਸਮੂਹ ਸੰਗਤ ਲਈ ਲੰਗਰ ਪ੍ਰਸ਼ਾਦ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪਰਮ ਪੂਜਨੀਕ ਹਜ਼ੂਰ ਸੰਤ ਰਾਜਿੰਦਰ ਸਿੰਘ ਮਹਾਰਾਜ ਦੀਆਂ ਪਾਵਨ ਸਿੱਖਿਆਵਾਂ ਅਤੇ ਅਪਾਰ ਕਿਰਪਾ ਨੂੰ ਯਾਦ ਕੀਤਾ ਗਿਆ।