08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵੇਰਕਾ ਆਊਟਸੋਰਸ ਮੁਲਾਜ਼ਮਾਂ ਵਲੋਂ ਸੂਬਾ ਪੱਧਰ ’ ਤੇ ਕਾਲੀ ਦੀਵਾਲੀ ਮਨਾਈ

ਅੰਮ੍ਰਿਤਸਰ, 9 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੀ ਕਥਿਤ ਵਾਅਦਾ ਖ਼ਿਲਾਫ਼ੀ ਅਤੇ ਟਾਲ-ਮਟੋਲ ਦੀ ਨੀਤੀ ਵਿਰੁੱਧ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ ਅੱਜ ਦੀਵਾਲੀ ਵਾਲੇ ਦਿਨ ਪੂਰੇ ਸੂਬੇ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਦੇ ਪੁਤਲੇ ਫੂਕੇ ਗਏ। ਯੂਨੀਅਨ ਦੇ ਸੱਦੇ ’ਤੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੇ ਮੈਨੇਜਮੈਂਟ ਵਲੋਂ ਦਿੱਤੇ ਜਾਣ ਵਾਲੇ ਦੀਵਾਲੀ ਤੋਹਫ਼ਿਆਂ ਦਾ ਮੁਕੰਮਲ ਬਾਈਕਾਟ ਕੀਤਾ ਅਤੇ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ‘ਕਾਲੀ ਦੀਵਾਲੀ’ ਮਨਾਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੀ ਕਥਿਤ ਵਾਅਦਾ ਖ਼ਿਲਾਫ਼ੀ ਅਤੇ ਟਾਲ-ਮਟੋਲ ਦੀ ਨੀਤੀ ਵਿਰੁੱਧ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ ਅੱਜ ਦੀਵਾਲੀ ਵਾਲੇ ਦਿਨ ਪੂਰੇ ਸੂਬੇ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਦੇ ਪੁਤਲੇ ਫੂਕੇ ਗਏ। ਯੂਨੀਅਨ ਦੇ ਸੱਦੇ ’ਤੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੇ ਮੈਨੇਜਮੈਂਟ ਵਲੋਂ ਦਿੱਤੇ ਜਾਣ ਵਾਲੇ ਦੀਵਾਲੀ ਤੋਹਫ਼ਿਆਂ ਦਾ ਮੁਕੰਮਲ ਬਾਈਕਾਟ ਕੀਤਾ ਅਤੇ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ‘ਕਾਲੀ ਦੀਵਾਲੀ’ ਮਨਾਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਸਬੰਧੀ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਆਊਟਸੋਰਸ ਵਰਕਰਾਂ ਨੇ ਆਪਣੀ ਜ਼ਿੰਦਗੀ ਦੇ ਸਭ ਤੋਂ ਕੀਮਤੀ ਸਾਲ ਇਸ ਮਹਿਕਮੇ ਨੂੰ ਦਿੱਤੇ ਹਨ ਪਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਮਹਿਕਮੇ ਵਿਚ ਸ਼ਾਮਲ (ਪੱਕਾ) ਨਹੀਂ ਕੀਤਾ ਜਾ ਰਿਹਾ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅੱਜ ਦਾ ਇਹ ਅਰਥੀ ਫੂਕ ਪ੍ਰਦਰਸ਼ਨ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਮੁਲਾਜ਼ਮਾਂ ਦੇ ਹੌਂਸਲੇ ਚਟਾਨ ਵਰਗੇ ਬੁਲੰਦ ਹਨ । ਜੇਕਰ ਸਰਕਾਰ ਨੇ ਤੁਰੰਤ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਆਉਣ ਵਾਲੀ 14 ਨਵੰਬਰ ਨੂੰ ਮੁੱਖ ਮੰਤਰੀ ਦੇ ਆਪਣੇ ਹਲਕੇ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹੱਲਾ ਸਜਾਇਆ ਅਗਲੀ ਖ਼ਬਰ ਡਾ . ਗ੍ਰੇਸ ਪਿੰਟੋ ਦਾ ਵਕਾਰੀ ‘ ਐਜੂਕੇਸ਼ਨ ਲੌਰੀਏਟ ਐਵਾਰਡ 2026’ ਨਾਲ ਸਨਮਾਨ
Ad Position 24