08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹੱਲਾ ਸਜਾਇਆ

ਚੱਬਾ, 9 ਨਵੰਬਰ (ਜੱਸਾ ਅਨਜਾਣ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ ਪਹੁੰਚਣ ’ਤੇ ਮਨਾਏ ਜਾਂਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸੰਤ ਬਾਬਾ ਅਵਤਾਰ ਸਿੰਘ ਦਲ ਪੰਥ ਬਾਬਾ ਬਿੱਧੀ ਚੰਦ ਦੀ ਰਹਿਣਨੁਮਾਈ ਤੇ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਦੀ ਅਗਵਾਈ ’ਚ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਚੱਬਾ ਤੋਂ ਮੁਹੱਲਾ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਚੱਬਾ, 9 ਨਵੰਬਰ (ਜੱਸਾ ਅਨਜਾਣ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ ਪਹੁੰਚਣ ’ਤੇ ਮਨਾਏ ਜਾਂਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸੰਤ ਬਾਬਾ ਅਵਤਾਰ ਸਿੰਘ ਦਲ ਪੰਥ ਬਾਬਾ ਬਿੱਧੀ ਚੰਦ ਦੀ ਰਹਿਣਨੁਮਾਈ ਤੇ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਦੀ ਅਗਵਾਈ ’ਚ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਚੱਬਾ ਤੋਂ ਮੁਹੱਲਾ ਸਜਾਇਆ ਗਿਆ। ਜਿਸ ਵਿਚ ਸੰਤ ਬਾਬਾ ਗੁਰਦੇਵ ਸਿੰਘ ਗੁਰਦੁਆਰਾ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਅਤੇ ਦਲ ਪੰਥਾਂ ਦੇ ਨਿਹੰਗ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅਰਦਾਸ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਵਲੋਂ ਕੀਤੀ ਗਈ ਉਪਰੰਤ 5 ਨਿਸ਼ਾਨ ਸਾਹਿਬਾਨਾਂ ਦੀ ਅਗਵਾਈ ਹੇਠ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਮੁਹੱਲਾ ਸਜਾਇਆ ਗਿਆ। ਜੋ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਦੀਆਂ ਪਰਿਕਰਮਾ ਕਰਦਾ ਹੋਇਆ ਬੀ-ਬਲਾਕ ਦੇ ਖੁੱਲੇ ਮੈਦਾਨਾਂ ਵਿਚ ਪਹੁੰਚਿਆਂ। ਇਸ ਮੌਕੇ ਨਿਹੰਗ ਸਿੰਘ ਫੌਜਾਂ ਵਲੋਂ ਘੋੜ ਸਵਾਰੀ, ਨੇਜ਼ੇਬਾਜ਼ੀ, ਗਤਕੇ ਸਮੇਤ ਸਿੱਖ ਰਵਾਇਤੀ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਾਬਾ ਦਰਸ਼ਨ ਸਿੰਘ ਸ੍ਰੀ ਟਾਹਲਾ ਸਾਹਿਬ ਚੱਬਾ, ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਵੱਸਣ ਸਿੰਘ, ਬਾਬਾ ਨਰੰਗ ਸਿੰਘ ਤੇ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਬਲਦੇਵ ਸਿੰਘ ਮੁਸਤਰਾਪੁਰ ਵਾਲੇ, ਮਹਾਂਕਾਲ ਬਾਬਾ ਜਗੀਰ ਸਿੰਘ ਭੰਬੋਈ, ਬਾਬਾ ਛਿੰਦਾਂ ਸਿੰਘ ਝਾੜ ਸਾਹਿਬ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਜਥੇ. ਬਾਬਾ ਕੁਲਦੀਪ ਸਿੰਘ ਝਾੜ ਸਾਹਿਬ, ਬਾਬਾ ਮਹਿੰਦਰ ਸਿੰਘ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਨਾ ਸਿੰਘ, ਬਾਬਾ ਮੁਖਤਾਰ ਸਿੰਘ, ਬਾਬਾ ਜੈਮਲ ਸਿੰਘ ਗੋਇੰਦਵਾਲ ਸਾਹਿਬ, ਬਾਬਾ ਅਮਰਦੀਪ ਸਿੰਘ ਮੱਲ੍ਹੀਆਂ, ਬਾਬਾ ਨਾਗ ਜੀ ਤਰਨਾ ਦਲ, ਬਾਬਾ ਖੜ੍ਹਕ ਸਿੰਘ ਤਰਨਾ ਦਲ ਤੇ ਵੱਡੀ ਗਿਣਤੀ ‘ਚ ਸਮੂਹ ਦਲ ਪੰਥ ਦੇ ਨਿਹੰਗ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਡੀ . ਏ . ਵੀ . ਸੀ . ਸੈਕੰ . ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਵੇਰਕਾ ਆਊਟਸੋਰਸ ਮੁਲਾਜ਼ਮਾਂ ਵਲੋਂ ਸੂਬਾ ਪੱਧਰ ’ ਤੇ ਕਾਲੀ ਦੀਵਾਲੀ ਮਨਾਈ
Ad Position 24