08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡੀ . ਏ . ਵੀ . ਸੀ . ਸੈਕੰ . ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 9 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਸੀ. ਸੈਕੰ. ਸਕੂਲ ਹਾਥੀ ਗੇਟ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਰੰਗੀਨ ਸੱਭਿਆਚਾਰਕ ਪ੍ਰਦਰਸ਼ਨਾਂ ਨਾਲ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ। ਵਿਦਿਆਰਥੀਆਂ ਨੇ ਰਾਮਾਇਣ ਦਾ ਇਕ ਸੁੰਦਰ ਅਤੇ ਭਾਵਪੂਰਨ ਨਾਟਕ ਪੇਸ਼ ਕੀਤਾ। ਸਕੂਲ ਦੇ ਪ੍ਰਿੰਸੀਪਲ ਵਿਕਾਸ ਪਰਾਸ਼ਰ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚ, ਕੁਰਬਾਨੀ, ਮਾਣ ਅਤੇ ਕਰਤੱਵ-ਪੂਰਤੀ ਦਾ ਸੰਦੇਸ਼ ਸਿਖਾਉਂਦਾ ਹੈ। ਵਾਈਸ ਪ੍ਰਿੰਸੀਪਲ ਰਾਜੇਸ਼ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਕੀਤੀ। ਜਸਵਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਵਿਕਾਸ ਪਰਾਸ਼ਰ ਨੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ ਅਤੇ ਮੈਨੇਜਰ ਡਾ. ਅਮਰਦੀਪ ਗੁਪਤਾ ਵਲੋਂ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਰਾਮ ਜਾਨਕੀ ਮੰਦਰ ਸੁਲਤਾਨਵਿੰਡ ਵਿਖੇ ਮਨਾਇਆ ਗੁਰੂ ਵਰਧਨ ਪੂਜਾ ਦਿਵਸ ਅਗਲੀ ਖ਼ਬਰ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹੱਲਾ ਸਜਾਇਆ
Ad Position 24