ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਵਲੋਂ ਦਿੱਤਾ ਆਫਰ ਲੈਟਰ ਝੂਠਾ ਨਿਕਲਿਆ-ਜੁਗਰਾਜ਼ ਸਿੰਘ
ਅੰਮ੍ਰਿਤਸਰ, 10 ਨਵੰਬਰ (ਰੇਸ਼ਮ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ.
ਅੰਮ੍ਰਿਤਸਰ, 10 ਨਵੰਬਰ (ਰੇਸ਼ਮ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜਥੇਬੰਦੀ ਵਲੋਂ ਪੂਰੇ ਰਾਜ ਭਰ ਦੇ ਡਿਪੂਆਂ ਦੇ ਗੇਟਾਂ ਉਪਰ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅੰਮ੍ਰਿਤਸਰ ਡਿਪੂ ਦੇ ਗੇਟ ’ਤੇ ਸੂਬਾ ਜੁਆਇੰਟ ਜੋਧ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਾਲ ਹੁਣ ਤੱਕ 65 ਤੋਂ 70 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਬਹੁਤ ਮੀਟਿੰਗਾਂ ਅਤੇ ਵਾਰ-ਵਾਰ ਦਿੱਤੇ ਭਰੋਸਿਆਂ ਅਤੇ ਸਰਕਾਰ ਦੀ ਬਿਆਨਬਾਜ਼ੀ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਪਨਬੱਸ ਵਿਚ ਪਿਛਲੇ 12 ਸਾਲਾਂ ਤੋਂ ਕੰਟਰੈਕਟ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਵਾਰ ਵਾਰ ਸਰਕਾਰ ਵਲੋਂ ਅੜਚਨਾਂ ਪੈਦਾ ਕਰਕੇ ਬਹਾਨੇ ਬਣਾਉਣ ਪ੍ਰਸੋਨਲ, ਵਿੱਤ ਵਿਭਾਗ ਵਲੋਂ 3 ਵਾਰ ਭੇਜੀਆਂ ਫਾਇਲਾਂ ਵਿਚ ਪੰਜਾਬ ਰੋਡਵੇਜ਼ ਨੂੰ ਘਾਟੇ ਵਿਚ ਕਲੀਅਰ ਕਰਨ ਤੋਂ ਬਾਅਦ ਪਨਬੱਸ ਦੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕੇ ਕਰਨ ਦੀ ਮੰਗ ਤੇ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਪ੍ਰਸੋਨਲ ਵਿਭਾਗ ਵਿੱਤ ਵਿਭਾਗ ਵਲੋਂ ਮਨਜ਼ੂਰੀ ਤੋਂ ਬਾਅਦ ਬਣਾਏ ਗਏ ਰੂਲਾਂ ਨੂੰ ਪੰਜਾਬ ਕੈਬਨਿਟ ਵਿਚ ਪਾਸ ਕਰਕੇ ਲਾਗੂ ਕਰਨ ਤੋਂ ਟਾਲਮਟੋਲ ਕੀਤਾ ਜਾ ਰਿਹਾ ਹੈ । ਡਿਪੂ ਪ੍ਰਧਾਨ ਕੇਵਲ ਸਿੰਘ ਨੇ ਦੱਸਿਆ ਕਿ 29 ਅਕਤੂਬਰ ਦੀ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਅਤੇ ਪਰਸੋਨਲ ਵਿਭਾਗ ਵਲੋਂ ਦੋ ਦਿਨਾਂ ਦੇ ਅੰਦਰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਟਰਾਂਸਪੋਰਟ ਮੰਤਰੀ ਵਲੋਂ 31 ਅਕਤੂਬਰ ਦੀ ਕੈਬਨਿਟ ਵਿਚ ਪਾਸ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੱਜ ਤੱਕ ਉਸ ਭਰੋਸੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਜਰਨਲ ਸਕੱਤਰ ਜੁਗਰਾਜ ਸਿੰਘ ਤੇ ਕੈਸ਼ੀਅਰ ਕੁਲਜੀਤ ਸਿੰਘ ਨੇ ਆਪਣੀਆਂ ਮੁੱਖ ਮੰਗਾਂ ਦੁਹਰਾਉਂਦਿਆਂ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ ਦੇ ਐਕਟ ਨੰਬਰ 10 ਅਨੁਸਾਰ ਸਿੱਧਾ ਵਿਭਾਗ ਅਧੀਨ ਕੰਟਰੈਕਟ ’ਤੇ ਕੀਤਾ ਜਾਵ ਪਿਛਲੇ 11 ਸਾਲਾਂ ਤੋਂ ਕੰਮ ਕਰਦੇ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਪੀ. ਆਰ. ਟੀ. ਸੀ. ਦੀ ਤਰਜ਼ ਤੇ ਬਣਾਏ ਗਏ ਸਰਵਿਸ ਰੂਲਾਂ ਅਨੁਸਾਰ ਤਰੁੰਤ ਪੱਕਾ ਕੀਤਾ ਜਾਵੇ।