10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ 6 ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ, 10 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 6 ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮੁਲਜ਼ਮ ਸ਼ੋਸਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਡਲਰਾਂ ਦੇ ਸੰਪਰਕ ‘ਚ ਸਨ।

Ad Position 21
No active advertisement
ਅੰਮ੍ਰਿਤਸਰ ’ਚ 14 ਆਧੁਨਿਕ ਪਿਸਤੌਲਾਂ ਦੀ ਬਰਾਮਦਗੀ ਦਾ ਖੁਲਾਸਾ ਕਰਦੇ ਹੋਏ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨਾਲ ਬੈਠੇ ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਕ, ਇੰਸ: ਅਮੋਲਕਦੀਪ ਸਿੰਘ ਇੰਚਾਰਜ ਸੀ.ਆਈ.ਏ.। ਤਸਵੀਰ: ਨਿਰਮਲ ਸਟੂਡੀਓ 11-11-2026
ਅੰਮ੍ਰਿਤਸਰ, 10 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 6 ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮੁਲਜ਼ਮ ਸ਼ੋਸਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਡਲਰਾਂ ਦੇ ਸੰਪਰਕ ‘ਚ ਸਨ। ਇਹ ਖੁਲਾਸਾ ਅੱਜ ਇਥੇ ਪੁਲਿਸ ਲਾਈਨ ਵਿਖੇ ਪੱਤਰਕਾਰ ਸੰਮੇਲਨ ’ਚ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਰਵਿੰਦਰ ਸਿੰਘ ਉਰਫ਼ ਮੰਨਾ ਦੋਵੇਂ ਵਾਸੀ ਪਿੰਡ ਤਲਵੰਡੀ ਸੋਭਾ ਸਿੰਘ ਜ਼ਿਲ੍ਹਾ ਤਰਨ ਤਾਰਨ, ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਕੁਹਾਲਾ ਹਾਲ ਜੰਡਪੀਰ ਕਾਲੋਨੀ, ਕਮਲ ਵਾਸੀ ਸੰਧੂ ਕਲੋਨੀ, ਅਜੈ ਸਿੰਘ ਉਰਫ਼ ਕਾਕਾ ਵਾਸੀ ਏਸਮਾ ਅਸਟੇਟ ਸਾਰੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਵਰਨ ਸਿੰਘ ਵਾਸੀ ਸੈਕਟਰ 17, ਪੰਚਕੂਲਾ ਹਰਿਆਣਾ ਵਜੋਂ ਹੋਈ ਹੈ। ਇਨ੍ਹਾਂ ਪਾਸੋਂ ਬਰਾਮਦ ਕੀਤੇ ਪਿਸਤੌਲਾਂ ਵਿਚ ਇਕ . 30 ਬੋਰ ਟਿਸਾਸ ਜਿਗਾਨਾ, ਇੱਕ .30 ਬੋਰ ਜ਼ਿਗਾਨਾ ਈਗਲ, ਇੱਕ .30 ਬੋਰ (ਚਾਈਨਾ), ਦੋ ਐਮ.ਐਮ. ਪਿਸਤੌਲ, ਸੱਤ .30 ਬੋਰ ਪਿਸਤੌਲ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ’ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਨੇ ਡਰੋਨ ਰਾਹੀਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਵਿਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਕਥਿਤ ਤੌਰ ’ਤੇ ਇਹ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਨੂੰ ਇਹ ਹਥਿਆਰ ਸਪਲਾਈ ਕਰਦੇ ਸਨ । ਇਸ ਮੌਕੇ ਡੀ.ਸੀ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ, ਏ.ਡੀ.ਸੀ.ਪੀ. ਜਯੰਤ ਪੁਰੀ, ਇੰਸ: ਅਮੋਲਕਦੀਪ ਸਿੰਘ ਇੰਚਾਰਜ਼ ਸੀ.ਆਈ.ਏ. ਸਟਾਫ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਅਟਾਰੀ ’ਚ ‘ਮਾਵਾਂ-ਧੀਆਂ ਦੀ ਲਲਕਾਰ ,ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ-ਹਰਸਿਮਰਤ ਕੌਰ ਬਾਦਲ ਨੇ ਸਰਕਾਰ ਨੂੰ ਘ... ਅਗਲੀ ਖ਼ਬਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਵਲੋਂ ਦਿੱਤਾ ਆਫਰ ਲੈਟਰ ਝੂਠਾ ਨਿਕਲਿਆ-ਜੁਗਰਾਜ਼ ਸਿੰਘ
Ad Position 24