10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਮੇਅਰ ਤੇ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 10 ਨਵੰਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਪੱਤਰ ਲਿਖ ਕੇ ਗੁਰੂ ਨਗਰੀ ਅੰਮ੍ਰਿਤਸਰ ਦੇ ਵਸਨੀਕਾਂ ਦੀ ਤੰਦਰੁਸਤੀ ਅਤੇ ਸਿਹਤ ਪ੍ਰਤੀ ਤਵੱਜੋਂ ਦੇ ਕੇ ਸ਼ਹਿਰ ਦੀ ਖ਼ਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕੀ ਆਬੋ ਹਵਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਮੰਚ ਦੇ ਸਰਪ੍ਰਸਤਾਂ ਪ੍ਰਿੰ: ਕੁਲਵੰਤ ਸਿੰਘ ਅਣਖੀ ਤੇ ਮਨਮੋਹਨ ਸਿੰਘ ਬਰਾੜ ਅਤੇ ਪ੍ਰਧਾਨ ਸੁਰਿੰਦਰਜੀਤ ਸਿੰਘ ਬਿੱਟੂ ਨੇ ਲਿਖੇ ਪੱਤਰ ਵਿਚ ਕਿਹਾ ਹੈ ਕਿ ਵਾਹਨਾਂ ਦੁਆਰਾ ਪੈਦਾ ਕੀਤੇ ਧੂੰਏ ਅਤੇ ਗੈਸਾਂ, ਇਮਾਰਤਾਂ ਦੀ ਉਸਾਰੀ, ਕਾਫੀ ਚਿਰ ਤੋਂ ਬਾਰਿਸ਼ ਦੇ ਨਾ ਹੋਣ, ਝੋਨੇ ਦੀ ਵਾਢੀ ਅਤੇ ਦੀਵਾਲੀ ਤਿਉਹਾਰ ਮੌਕੇ ਵਰਤੀ ਗਈ ਆਤਿਸ਼ਬਾਜ਼ੀ ਆਦਿ ਬਹੁਪਰਤੀ ਕਾਰਨਾਂ ਕਰਕੇ ਗੁਰੂ ਨਗਰੀ ਦੀ ਹਵਾ ਮਨੁੱਖੀ ਸਿਹਤ ਪੱਖੋਂ ਖ਼ਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 11-11-2026
ਅੰਮ੍ਰਿਤਸਰ, 10 ਨਵੰਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਪੱਤਰ ਲਿਖ ਕੇ ਗੁਰੂ ਨਗਰੀ ਅੰਮ੍ਰਿਤਸਰ ਦੇ ਵਸਨੀਕਾਂ ਦੀ ਤੰਦਰੁਸਤੀ ਅਤੇ ਸਿਹਤ ਪ੍ਰਤੀ ਤਵੱਜੋਂ ਦੇ ਕੇ ਸ਼ਹਿਰ ਦੀ ਖ਼ਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕੀ ਆਬੋ ਹਵਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਮੰਚ ਦੇ ਸਰਪ੍ਰਸਤਾਂ ਪ੍ਰਿੰ: ਕੁਲਵੰਤ ਸਿੰਘ ਅਣਖੀ ਤੇ ਮਨਮੋਹਨ ਸਿੰਘ ਬਰਾੜ ਅਤੇ ਪ੍ਰਧਾਨ ਸੁਰਿੰਦਰਜੀਤ ਸਿੰਘ ਬਿੱਟੂ ਨੇ ਲਿਖੇ ਪੱਤਰ ਵਿਚ ਕਿਹਾ ਹੈ ਕਿ ਵਾਹਨਾਂ ਦੁਆਰਾ ਪੈਦਾ ਕੀਤੇ ਧੂੰਏ ਅਤੇ ਗੈਸਾਂ, ਇਮਾਰਤਾਂ ਦੀ ਉਸਾਰੀ, ਕਾਫੀ ਚਿਰ ਤੋਂ ਬਾਰਿਸ਼ ਦੇ ਨਾ ਹੋਣ, ਝੋਨੇ ਦੀ ਵਾਢੀ ਅਤੇ ਦੀਵਾਲੀ ਤਿਉਹਾਰ ਮੌਕੇ ਵਰਤੀ ਗਈ ਆਤਿਸ਼ਬਾਜ਼ੀ ਆਦਿ ਬਹੁਪਰਤੀ ਕਾਰਨਾਂ ਕਰਕੇ ਗੁਰੂ ਨਗਰੀ ਦੀ ਹਵਾ ਮਨੁੱਖੀ ਸਿਹਤ ਪੱਖੋਂ ਖ਼ਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਹਿਰੀਲੀ ਹਵਾ ਵਿਚ ਸਾਹ ਲੈਣ ਕਾਰਨ ਮਾਸੂਮ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ, ਵਿਸ਼ੇਸ਼ ਕਰਕੇ ਦਮਾਂ ਆਦਿ ਸਾਹ ਦੀਆਂ ਬੀਮਾਰੀਆਂ ਦੇ ਮਰੀਜ਼ਾਂ ’ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਵਾ ਦੇ ਸੀਮਾਂ ਤੋਂ ਵੱਧ ਹੋਏ ਪ੍ਰਦੂਸ਼ਣ ਦੀ ਵਜ੍ਹਾ ਕਾਰਨ ਸ਼ਹਿਰ ਵਾਸੀਆਂ ਲਈ ਸਾਹ ਲੈਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਨਿਗਮ ਦੇ ਜ਼ਿੰਮੇਵਾਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਮੂਹ ਸ਼ਹਿਰ ਵਾਸੀਆਂ ਅਤੇ ਵਿਸ਼ੇਸ਼ ਕਰਕੇ ਬਜ਼ੁਰਗਾਂ, ਮਾਸੂਮ ਬੱਚਿਆਂ ਅਤੇ ਬਿਮਾਰ ਵਿਅਕਤੀਆਂ ਦੀ ਸਿਹਤ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਕਰੋੜਾਂ ਰੁਪਏ ਖ਼ਰਚ ਕੇ ਖ਼ਰੀਦੀਆਂ ‘ਧੂੜ ਬਿਠਾਉਣ ਅਤੇ ਛਿੜਕਾਅ ਮਸ਼ੀਨਾਂ’ ਦੀ ਬਿਨਾਂ ਕਿਸੇ ਦੇਰੀ ਵਰਤੋਂ ਕਰਕੇ ਸ਼ਹਿਰ ਦੀਆਂ ਸਾਰੀਆਂ ਸੜ੍ਹਕਾਂ, ਖ਼ਾਸ ਕਰਕੇ ਸੰਘਣੀ ਆਬਾਦੀ ਵਾਲੇ ਇਲਾਕਿਆਂ ਦੀਆਂ ਸੜਕਾਂ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛਿੜਕਾਅ ਲਈ ਜਨਵਰੀ 2005 ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ 700 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗੌਂਸਾਬਾਦ, ਖਾਪੜਖੇੜੀ ਅਤੇ ਚਾਟੀਵਿੰਡ ਆਦਿ ਵਿਖੇ ਸਥਾਪਿਤ ਸੀਵਰੇਜ ਟਰੀਟਮੈਂਟ ਪਲਾਂਟਾਂ ਵਿਚ ਸੋਧਿਆ ਅਤੇ ਪ੍ਰਦੂਸ਼ਣ ਮੁਕਤ ਪਾਣੀ ਦੀ ਵਰਤੋਂ ਯੋਗ ਹੋਵੇਗੀ ਕਿਉਂਕਿ ਇਨ੍ਹਾਂ ਸੀਵਰੇਜ ਟਰੀਟਮੈਂਟ ਪਲਾਂਟਾਂ ਦਾ ਪਾਣੀ ਅਜਾਈਂ ਹੀ ਵਹਾਇਆ ਜਾ ਰਿਹਾ ਹੈ। ਮੰਚ ਆਗੂਆਂ ਨੇ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਪ੍ਰਮੁੱਖਤਾ ਦੇਂਦੇ ਹੋਏ ਨਿਗਮ ਅਧਿਕਾਰੀਆਂ ਨੂੰ ਸਮੇਂ ਸਿਰ ਯੋਗ ਕਾਰਵਾਈ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੀਰੋਇਨ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਪਰਿਵਾਰ ਪਰਾਮਰਸ਼ ਕੇਂਦਰ ਵਲੋਂ ਡਿਗਨਿਟੀ ਓਲਡ ਏਜ਼ ਹੋਮ ਵਿਖੇ ਦੀਵਾਲੀ ਮਨਾਈ
Ad Position 24