10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

6 ਗ੍ਰਾਮ ਹੀਰੋਇਨ ਸਮੇਤ 1 ਵਿਅਕਤੀ ਕਾਬੂ

ਜੇਠੂਵਾਲ, 10 ਨਵੰਬਰ (ਮਿਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ.

Ad Position 21
No active advertisement
ਅਜੀਤ ਡੈਸਕ 11-11-2026
ਜੇਠੂਵਾਲ, 10 ਨਵੰਬਰ (ਮਿਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਕਵਲਪ੍ਰੀਤ ਸਿੰਘ ਚਾਹਲ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ. ਐਚ. ਓ. ਅਜੇਪਾਲ ਸਿੰਘ ਥਾਣਾ ਹੇਅਰ ਕੰਬੋਅ ਦੀ ਹਦਾਇਤ ’ਤੇ ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਹਰਜਿੰਦਰ ਸਿੰਘ ਬੱਲ ਵਲੋਂ ਪੁਲਿਸ ਮੁਲਾਜ਼ਮ ਨਾਲ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਗੁਰੂ ਨਾਨਕ ਨਗਰ ਸੋਹੀਆਂ ਕਲੋਨੀਆਂ ਦੇ ਨਜ਼ਦੀਕ ਸੜਕ ਉੱਪਰ ਇਕ ਵਿਅਕਤੀ ਜੋ ਕਿ ਪੈਦਲ ਤੁਰਿਆ ਆ ਰਿਹਾ ਸੀ ਜਦੋਂ ਉਸ ਨੂੰ ਸ਼ੱਕੀ ਹਾਲਤ ਵਿਚ ਵੇਖਿਆ ਤਾਂ ਪੁਲਿਸ ਵਲੋਂ ਤਲਾਸ਼ੀ ਲੈਣ ਮੌਕੇ ਉਸ ਕੋਲੋਂ 6 ਗਾਰਮ ਹੀਰੋਇਨ ਬਰਾਮਦ ਹੋਈ। ਜਿਸ ਦੀ ਪਛਾਣ ਜੈਮਲ ਸਿੰਘ ਉਰਫ ਭੱਟੀ ਪੁੱਤਰ ਹਰਦੀਪ ਸਿੰਘ ਵਾਸੀ ਫਤਿਹਗੜ੍ਹ ਸ਼ੁਕਰ ਚੱਕ ਵਜੋਂ ਹੋਈ। ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਏਐਸਆਈ ਲੱਖਾ ਸਿੰਘ, ਗੁਰਪ੍ਰੀਤ ਸਿੰਘਪੁਲਿਸ ਮੁਲਾਜ਼ਮ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੇ ਜੀਵਨ, ਵਿਚਾਰਧਾਰਾ ਅਤੇ ਭਾਰਤੀ ਸੰਵਿਧਾਨ ਦੀ ਸਿਰਜਣਾ ਵਿਚ ਯੋਗਦਾਨ ਬਾਰੇ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਮੇਅਰ ਤੇ ਕਮਿਸ਼ਨਰ ਨੂੰ ਲਿਖਿਆ ਪੱਤਰ
Ad Position 24