10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡਾ. ਬੀ. ਆਰ. ਅੰਬੇਡਕਰ ਦੇ ਜੀਵਨ, ਵਿਚਾਰਧਾਰਾ ਅਤੇ ਭਾਰਤੀ ਸੰਵਿਧਾਨ ਦੀ ਸਿਰਜਣਾ ਵਿਚ ਯੋਗਦਾਨ ਬਾਰੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

Ad Position 21
No active advertisement
ਅਜੀਤ ਡੈਸਕ 11-11-2026
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਡਾ. ਬੀ. ਆਰ. ਅੰਬੇਡਕਰ ਚੇਅਰ ਵਲੋਂ ਕਾਨੂੰਨ ਵਿਭਾਗਾਂ ਦੇ ਸਹਿਯੋਗ ਨਾਲ ‘ਡਾ. ਬੀ. ਆਰ. ਅੰਬੇਡਕਰ: ਜੀਵਨ, ਆਦਰਸ਼ ਅਤੇ ਭਾਰਤੀ ਸੰਵਿਧਾਨ ਵਿਚ ਯੋਗਦਾਨ’ ਵਿਸ਼ੇ ’ ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪ੍ਰੋ. ਪਵਨ ਕੁਮਾਰ ਨੇ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਡਾ. ਬੀ. ਆਰ. ਅੰਬੇਡਕਰ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਚੇਅਰ ਦੀ ਜੂਨੀਅਰ ਰਿਸਰਚ ਫੈਲੋ ਡਾ. ਪੁਨੀਤ ਕੌਰ ਨੇ ਡਾ. ਅੰਬੇਡਕਰ ਦੇ ਜੀਵਨ, ਵਿੱਦਿਅਕ ਸਫ਼ਰ, ਬੌਧਿਕ ਪ੍ਰਾਪਤੀਆਂ ਅਤੇ ਸਮਾਜਿਕ ਵਿਤਕਰੇ ਵਿਰੁੱਧ ਕੀਤੇ ਸੰਘਰਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਪੁਨੀਤ ਕੌਰ ਨੇ ਡਾ. ਅੰਬੇਡਕਰ ਵਲੋਂ ਜਾਤੀ ਆਧਾਰਿਤ ਵਿਤਕਰੇ ਵਿਰੁੱਧ ਲੜੇ ਗਏ ਇਤਿਹਾਸਕ ਸੱਤਿਆਗ੍ਰਹਿ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਅੰਦੋਲਨ ਦਾ ਮੁੱਖ ਮੰਤਵ ਹਰ ਵਰਗ ਦੇ ਲੋਕਾਂ ਲਈ ਜਨਤਕ ਸਰੋਤਾਂ ਦੀ ਬਰਾਬਰ ਵਰਤੋਂ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਸੀ। ਇਸ ਵਿਸ਼ੇਸ਼ ਲੈਕਚਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਡਾ. ਬੀ. ਆਰ. ਅੰਬੇਡਕਰ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਦੀ ਅਮਿੱਟ ਵਿਰਾਸਤ ਨੂੰ ਸਮਝਣ ਦਾ ਮੌਕਾ ਪ੍ਰਦਾਨ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਿਸ਼ਿਆਂ ਵਿਚ ਡੂੰਘੀ ਦਿਲਚਸਪੀ ਦਿਖਾਈ ਅਤੇ ਸੰਵਿਧਾਨਕ ਲੋਕਤੰਤਰ ਦੀ ਮਜ਼ਬੂਤੀ ਵਿਚ ਡਾ. ਅੰਬੇਡਕਰ ਦੇ ਯੋਗਦਾਨ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਮੇਲਾ ਭਲਕੇ ਤੋਂ ਅਗਲੀ ਖ਼ਬਰ 6 ਗ੍ਰਾਮ ਹੀਰੋਇਨ ਸਮੇਤ 1 ਵਿਅਕਤੀ ਕਾਬੂ
Ad Position 24