ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਮੇਲਾ ਭਲਕੇ ਤੋਂ
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੇ ਇਤਿਹਾਸਕ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਅੰਤਰ-ਜ਼ੋਨਲ ਯੁਵਕ ਮੇਲਾ 12 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੇ ਇਤਿਹਾਸਕ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਅੰਤਰ-ਜ਼ੋਨਲ ਯੁਵਕ ਮੇਲਾ 12 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਅਤੇ ਦੂਰਅੰਦੇਸ਼ੀ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਸਿੰਘ, ਡਾਇਰੈਕਟਰ ਯੁਵਕ ਭਲਾਈ ਨੇ ਦੱਸਿਆ ਕਿ 12 ਨਵੰਬਰ ਨੂੰ ਦਸ਼ਮੇਸ਼ ਆਡੀਟੋਰੀਅਮ ਵਿਖੇ ਕੋਰੀਓਗ੍ਰਾਫੀ, ਮੁਹਾਵਰੇਦਾਰ ਵਾਰਤਾਲਾਪ, ਲੋਕ ਸਾਜ਼ ਆਰਕੈਸਟਰਾ ਅਤੇ ਭੰਗੜੇ ਦੇ ਮੁਕਾਬਲੇ ਹੋਣਗੇ। ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਸ਼ਾਸਤਰੀ ਸਾਜ਼ ਦੇ ਮੁਕਾਬਲੇ ਕਰਵਾਏ ਜਾਣਗੇ। ਸੰਗਤ ਹਾਲ ਵਿਖੇ ਮੌਕੇ ’ਤੇ ਚਿੱਤਰਕਾਰੀ, ਕਾਰਟੂਨਿੰਗ, ਕੋਲਾਜ ਅਤੇ ਮੌਕੇ ’ਤੇ ਫੋਟੋਗ੍ਰਾਫੀ ਦੇ ਮੁਕਾਬਲੇ ਹੋਣਗੇ। ਕਾਨਫਰੰਸ ਹਾਲ ਵਿਖੇ ਕਾਵਿ ਗੋਸ਼ਟੀ, ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਭਾਸ਼ਣ ਅਤੇ ਬਹਿਸ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰਕਾਰ ਹੀ 13, 14 ਅਤੇ 15 ਨਵੰਬਰ ਨੂੰ ਵੱਖ-ਵੱਖ ਮੁਕਾਬਲੇ ਹੋਣਗੇ। ਡਾ. ਅਮਨਦੀਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਹ ਅੰਤਰ-ਜ਼ੋਨਲ ਯੁਵਕ ਮੇਲਾ ਨੌਜਵਾਨ ਪੀੜ੍ਹੀ ਨੂੰ ਇਸ ਪਵਿੱਤਰ ਸ਼ਹਿਰ ਦੀ ਇਤਿਹਾਸਕ, ਸੱਭਿਆਚਾਰਕ ਅਤੇ ਕਲਾਤਮਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗਾ।