ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ 14 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਪੱਕੇ ਮੋਰਚੇ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ
ਅੰਮ੍ਰਿਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਇਕੱਤਰਤਾ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਦੀ ਅਗਵਾਈ ਹੇਠ ਰਾਮ ਬਾਗ ਵਿਖੇ ਹੋਈ, ਜਿਸ ’ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਚਰਨ ਸਿੰਘ ਸੰਧੂ ਜਨਰਲ ਸਕੱਤਰ ਨੇ ਏਜੰਡਾ ਪੇਸ਼ ਕਰਦਿਆਂ ਦੱਸਿਆ ਕਿ ਸੂਬਾ ਪੱਧਰ ’ਤੇ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਸੰਘਰਸ਼ ਦੇ ਅਗਲੇ ਪੜਾਅ ਵਜੋਂ 13-11-26 ਤੋਂ 19-11-26 ਤੱਕ ਮੁੱਖ ਮੰਤਰੀ ਪੰਜਾਬ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਲਾਉਣ ਦੇ ਪ੍ਰੋਗਰਾਮ ਵਿਚ ਜਥੇਬੰਦੀ ਵਲੋਂ ਮਿਤੀ 14-11-26 ਨੂੰ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਅੰਮ੍ਰਿਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਇਕੱਤਰਤਾ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਦੀ ਅਗਵਾਈ ਹੇਠ ਰਾਮ ਬਾਗ ਵਿਖੇ ਹੋਈ, ਜਿਸ ’ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਚਰਨ ਸਿੰਘ ਸੰਧੂ ਜਨਰਲ ਸਕੱਤਰ ਨੇ ਏਜੰਡਾ ਪੇਸ਼ ਕਰਦਿਆਂ ਦੱਸਿਆ ਕਿ ਸੂਬਾ ਪੱਧਰ ’ਤੇ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਸੰਘਰਸ਼ ਦੇ ਅਗਲੇ ਪੜਾਅ ਵਜੋਂ 13-11-26 ਤੋਂ 19-11-26 ਤੱਕ ਮੁੱਖ ਮੰਤਰੀ ਪੰਜਾਬ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਲਾਉਣ ਦੇ ਪ੍ਰੋਗਰਾਮ ਵਿਚ ਜਥੇਬੰਦੀ ਵਲੋਂ ਮਿਤੀ 14-11-26 ਨੂੰ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਸੁਖਦੇਵ ਸਿੰਘ ਪੰਨੂੰ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਸੁਖਜਿੰਦਰ ਸਿੰਘ ਰਿਆੜ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਮੀਤ ਪ੍ਰਧਾਨ, ਚਰਨ ਸਿੰਘ ਸੰਧੂ ਜਨਰਲ ਸਕੱਤਰ, ਨਰਿੰਦਰ ਸ਼ਰਮਾ ਕੈਸ਼ੀਅਰ ਅਤੇ ਹਰਬੰਸ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਪ੍ਰਤੀ ਅਪਣਾਈ ਨੀਤੀ ਅਤੇ ਨੀਅਤ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਬੁਲਾਰਿਆਂ ਨੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਅਤੇ ਹੱਕੀ ਮੰਗਾਂ ਵੱਲ ਸਰਕਾਰ ਵਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਭਰਨ ਦਾ ਦੋਸ਼ ਲਾਇਆ। ਇਸ ਮੌਕੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਅਤੇ ਚਰਨ ਸਿੰਘ ਸੰਧੂ ਜਨਰਲ ਸਕੱਤਰ ਨੇ ਦੱਸਿਆ ਕਿ ਮਿਤੀ 1-1-16 ਤੋਂ ਪੈਨਸ਼ਨਾਂ 2.59 ਦੇ ਗੁਣਾਂਕ ਨਾਲ ਸੋਧੀਆਂ ਜਾਣ ਅਤੇ ਸੋਧੀਆਂ ਪੈਨਸ਼ਨਾਂ ਦਾ ਬਕਾਇਆ ਵੀ 1-1-16 ਤੋਂ ਜਾਰੀ ਕੀਤਾ ਜਾਵੇ, ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਦਿੱਤੇ ਹੁਕਮਾਂ ਅਨੁਸਾਰ ਬਕਾਇਆ ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਤੁਰੰਤ ਜਾਰੀ ਕੀਤੀਆਂ ਜਾਣ, ਮੈਡੀਕਲ ਭੱਤਾ ਪ੍ਰਤੀ ਮਹੀਨਾ 2000/-ਰੁ: ਕੀਤਾ ਜਾਵੇ, ਕੈਸ਼ ਲੈਸ ਸਿਹਤ ਸਕੀਮ ਸੋਧ ਕੇ ਦੁਬਾਰਾ ਲਾਗੂ ਕੀਤੀ ਜਾਵੇ। ਇਸ ਮੌਕੇ ਕੁਲਦੀਪ ਸਿੰਘ ਸੰਧੂ, ਬਲਦੇਵ ਸਿੰਘ ਰੰਧਾਵਾ, ਅਮਰੀਕ ਸਿੰਘ, ਚਰਨਜੀਤ ਸਿੰਘ, ਪ੍ਰਿਤਪਾਲ ਪਾਲ ਸਿੰਘ ਬਿੱਟਾ, ਸਵਿੰਦਰਪਾਲ ਸਿੰਘ, ਵਰਿੰਦਰ ਕੁਮਾਰ, ਰਣਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਸੁਖਬੀਰ ਸਿੰਘ, ਸੁੱਚਾ ਸਿੰਘ, ਸਵਿੰਦਰ ਸਿੰਘ, ਗੁਰਦੀਪ ਸਿੰਘ, ਦਿਲਦਾਰ ਸਿੰਘ, ਨਾਨਕ ਚੰਦ, ਓਮ ਪ੍ਰਕਾਸ਼, ਅਸ਼ਵਨੀ ਕੁਮਾਰ, ਸਤਨਾਮ ਸਿੰਘ, ਸੁਰੇਸ਼ ਕੁਮਾਰ, ਦੇਸ ਰਾਜ, ਬਲਵਿੰਦਰ ਸਿੰਘ, ਸ਼ਿਵ ਕੁਮਾਰ, ਤਰਸੇਮ ਸਿੰਘ, ਸਵਰਨ ਸਿੰਘ, ਕਸ਼ਮੀਰ ਮਸੀਹ, ਹਰਭਜਨ ਸਿੰਘ, ਬਖਸ਼ੀ ਰਾਮ, ਚੈਨ ਸਿੰਘ, ਰਵਿੰਦਰ ਨਾਥ, ਜਗਦੀਸ਼ ਰਾਜ, ਤਜਿੰਦਰ ਸਿੰਘ ਆਦਿ ਪੈਨਸ਼ਨਰ ਹਾਜ਼ਰ ਸਨ।