10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜੀ. ਐੱਨ. ਡੀ. ਯੂ. ਵਿਖੇ ਭਾਭਾ ਪਰਮਾਣੂ ਖੋਜ ਕੇਂਦਰ ਦੇ ਵਿਗਿਆਨੀਆਂ ਨੇ ਵਿਦਿਆਰਥੀਆਂ ਨਾਲ ਕੀਤੀ ਵਿਚਾਰ ਚਰਚਾ ਭਾਰਤ ਦੇ ਪ੍ਰਮਾਣੂ ਖੋਜ ਅਤੇ ਵਿਕਾਸ ਖੇਤਰ ਵਿਚ ਨੌਜਵਾਨ ਵਿਗਿਆਨੀਆਂ ਲਈ ਹਨ ਅਸੀਮ ਸੰਭਾਵਨਾਵਾਂ- ਬਾਰਕ ਵਿਗਿਆਨੀ

ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਭਾ ਪਰਮਾਣੂ ਖੋਜ ਕੇਂਦਰ (ਬਾਰਕ), ਮੁੰਬਈ ਦੇ ਵਿਗਿਆਨੀਆਂ ਦੀ ਵਿਸ਼ੇਸ਼ ਹਾਜ਼ਰੀ ਵਿਚ ‘ਪ੍ਰਮਾਣੂ ਊਰਜਾ ਵਿਭਾਗ ਅਤੇ ਭਾਭਾ ਪਰਮਾਣੂ ਖੋਜ ਕੇਂਦਰ ਵਿਚ ਕਰੀਅਰ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਕੀਤਾ ਗਿਆ।

Ad Position 21
No active advertisement
ਜੀ.ਐੱਨ.ਡੀ.ਯੂ. ਵਿਖੇ ਭਾਭਾ ਪਰਮਾਣੂ ਖੋਜ ਕੇਂਦਰ ਦੇ ਵਿਗਿਆਨੀਆਂ ਨੂੰ ਸਨਮਾਨਿਤ ਕਰਦੇ ਹੋਏ ਡਾ. ਅਮਿਤ ਚੋਪੜਾ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 11-11-2026
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਭਾ ਪਰਮਾਣੂ ਖੋਜ ਕੇਂਦਰ (ਬਾਰਕ), ਮੁੰਬਈ ਦੇ ਵਿਗਿਆਨੀਆਂ ਦੀ ਵਿਸ਼ੇਸ਼ ਹਾਜ਼ਰੀ ਵਿਚ ‘ਪ੍ਰਮਾਣੂ ਊਰਜਾ ਵਿਭਾਗ ਅਤੇ ਭਾਭਾ ਪਰਮਾਣੂ ਖੋਜ ਕੇਂਦਰ ਵਿਚ ਕਰੀਅਰ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਕੀਤਾ ਗਿਆ। ਇਸ ਵਿਚ ਇੰਜੀਨੀਅਰਿੰਗ, ਸਾਇੰਸ ਅਤੇ ਲਾਈਫ ਸਾਇੰਸਜ਼ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਬਾਰਕ, ਮੁੰਬਈ ਦੀਆਂ ਵਿਗਿਆਨੀ ਡਾ. ਡਿੰਪਲ ਦੱਤਾ, ਸਾਇੰਟਿਫਿਕ ਅਫ਼ਸਰ-ਐਚ ਅਤੇ ਡਾ. ਰਨਿਤਾ ਬਾਸੂ, ਸਾਇੰਟਿਫਿਕ ਅਫ਼ਸਰ-ਐਫ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਹਰਵਿੰਦਰ ਸਿੰਘ ਸੈਣੀ ਨੇ ਬਾਰਕ ਤੋਂ ਆਏ ਵਿਗਿਆਨੀਆਂ ਨਾਲ ਭਵਿੱਖ ’ਚ ਅਕਾਦਮਿਕ ਸਹਿਯੋਗ ਅਤੇ ਦੋਵਾਂ ਸੰਸਥਾਵਾਂ ਵਿਚਕਾਰ ਸੰਸਥਾਗਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਰਜਿਸਟਰਾਰ ਡਾ. ਕੇ. ਐੱਸ. ਚਾਹਲ ਨੇ ਕਿਹਾ ਕਿ ਪ੍ਰਮਾਣੂ ਊਰਜਾ ਵਿਭਾਗ ਵਿਚ ਨੌਜਵਾਨਾਂ ਲਈ ਕਰੀਅਰ ਦੇ ਬਹੁਤ ਹੀ ਵਿਲੱਖਣ ਮੌਕੇ ਮੌਜੂਦ ਹਨ। ਡਾ. ਡਿੰਪਲ ਦੱਤਾ ਅਤੇ ਡਾ. ਰਨਿਤਾ ਬਾਸੂ ਨੇ ਪ੍ਰਮਾਣੂ ਊਰਜਾ ਵਿਭਾਗ ਦੇ ਕੰਮਕਾਜ, ਖੋਜ ਗਤੀਵਿਧੀਆਂ ਅਤੇ ਨੌਜਵਾਨ ਗ੍ਰੈਜੂਏਟਾਂ ਲਈ ਉਪਲਬਧ ਵੱਖ-ਵੱਖ ਭਰਤੀ ਅਤੇ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਅਕਾਦਮਿਕ ਸਿੱਖਿਆ ਅਤੇ ਉਦਯੋਗਿਕ ਤੇ ਵਿਗਿਆਨਕ ਖੇਤਰ ਵਿਚਕਾਰ ਪਾੜੇ ਨੂੰ ਘਟਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਅੰਤ ਵਿੱਚ ਸਵਾਲ-ਜਵਾਬ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਵਿਖੇ 21 ਮੈਂਬਰੀ ਕਮੇਟੀ ਤੇ ਜੱਥਾ ਸਿਰਲੱਥ ਖ਼ਾਲਸਾ ਵਲੋਂ ਬੱਚੀਆਂ ਲਈ ਸਿਲਾਈ ਸੈਂਟਰ ਦੀ ਸ਼ੁਰੂਆਤ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ 14 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਪੱਕੇ ਮੋਰਚੇ...
Ad Position 24