10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੁਲਤਾਨਵਿੰਡ ਵਿਖੇ 21 ਮੈਂਬਰੀ ਕਮੇਟੀ ਤੇ ਜੱਥਾ ਸਿਰਲੱਥ ਖ਼ਾਲਸਾ ਵਲੋਂ ਬੱਚੀਆਂ ਲਈ ਸਿਲਾਈ ਸੈਂਟਰ ਦੀ ਸ਼ੁਰੂਆਤ

ਸੁਲਤਾਨਵਿੰਡ, 10 ਨਵੰਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਸ਼ਹੀਦ ਰੈਫਰੈਂਸ ਲਾਇਬ੍ਰੇਰੀ ਵਿਖੇ 21 ਮੈਂਬਰੀ ਕਮੇਟੀ (ਗੁਰਦੁਆਰਾ ਅਟਾਰੀ ਸਾਹਿਬ) ਅਤੇ ਜੱਥਾ ਸਿਰਲੱਥ ਖਾਲਸਾ ਵਲੋਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬੱਚੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਮਕਸਦ ਨਾਲ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਸਿਲਾਈ ਸੈਂਟਰ ਦਾ ਉਦਘਾਟਨ ਕਰਕੇ ਸਿਖਲਾਈ ਦਾ ਕੰਮ ਆਰੰਭ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਸੁਲਤਾਨਵਿੰਡ, 10 ਨਵੰਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਸ਼ਹੀਦ ਰੈਫਰੈਂਸ ਲਾਇਬ੍ਰੇਰੀ ਵਿਖੇ 21 ਮੈਂਬਰੀ ਕਮੇਟੀ (ਗੁਰਦੁਆਰਾ ਅਟਾਰੀ ਸਾਹਿਬ) ਅਤੇ ਜੱਥਾ ਸਿਰਲੱਥ ਖਾਲਸਾ ਵਲੋਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬੱਚੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਮਕਸਦ ਨਾਲ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਸਿਲਾਈ ਸੈਂਟਰ ਦਾ ਉਦਘਾਟਨ ਕਰਕੇ ਸਿਖਲਾਈ ਦਾ ਕੰਮ ਆਰੰਭ ਕੀਤਾ ਗਿਆ। ਸੈਂਟਰ ਦੇ ਪਹਿਲੇ ਹੀ ਦਿਨ ਲਗਭਗ 15 ਬੱਚੀਆਂ ਨੇ ਦਾਖ਼ਲਾ ਲੈ ਕੇ ਸਿਲਾਈ ਸਿੱਖਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਖਾਲਸਾ ਅਤੇ 21 ਮੈਂਬਰੀ ਕਮੇਟੀ ਦੇ ਪ੍ਰਧਾਨ ਭਾਈ ਜਸਬੀਰ ਸਿੰਘ, ਡਾ. ਸੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੰਸਥਾਵਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਹਿਲਾਂ ਵੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਬੱਡੀ ਅਕੈਡਮੀ ਚਲਾਈ ਜਾ ਰਹੀ ਹੈ, ਜਿਸ ਵਿਚ ਇਸ ਸਮੇਂ ਲਗਭਗ 150 ਬੱਚੇ ਕਬੱਡੀ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਚ ਲੜਕੀਆਂ ਨੂੰ ਸਿੱਖਿਆ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾਂ ਵਿਦੇਸ਼ਾਂ ਵਿਚ ਵੱਸਦੇ ਐਨ.ਆਰ.ਆਈ. ਵੀਰਾਂ ਅਤੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਜ ਭਲਾਈ ਦੇ ਉਪਰਾਲੇ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਣ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ। ਇਸ ਮੌਕੇ ਡਾ. ਸੁਪਿੰਦਰ ਸਿੰਘ ਢਿੱਲੋਂ, ਪ੍ਰਧਾਨ ਜਸਬੀਰ ਸਿੰਘ ਮੰਗਾ, ਕਰਨਬੀਰ ਸਿੰਘ, ਅਰਜਨ ਸਿੰਘ, ਮਨਜੀਤ ਸਿੰਘ ਫ਼ੌਜੀ, ਜਗਜੀਤ ਸਿੰਘ ਜੱਗਾ, ਜਸਵਿੰਦਰ ਸਿੰਘ ਅਤੇ ਬੀਬੀ ਸੁਖਬੀਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸੁਲਤਾਨਵਿੰਡ ਦੇ ਨਵੇਂ ਮੁਖੀ ਇੰਸਪੈਕਟਰ ਅਰਜੁਨ ਕੁਮਾਰ ਨੇ ਸੰਭਾਲਿਆ ਚਾਰਜ ਅਗਲੀ ਖ਼ਬਰ ਜੀ. ਐੱਨ. ਡੀ. ਯੂ. ਵਿਖੇ ਭਾਭਾ ਪਰਮਾਣੂ ਖੋਜ ਕੇਂਦਰ ਦੇ ਵਿਗਿਆਨੀਆਂ ਨੇ ਵਿਦਿਆਰਥੀਆਂ ਨਾਲ ਕੀਤੀ ਵਿਚਾਰ ਚਰਚਾ ਭਾਰਤ ਦੇ...
Ad Position 24