ਪੁਲਿਸ ਥਾਣਾ ਸੁਲਤਾਨਵਿੰਡ ਦੇ ਨਵੇਂ ਮੁਖੀ ਇੰਸਪੈਕਟਰ ਅਰਜੁਨ ਕੁਮਾਰ ਨੇ ਸੰਭਾਲਿਆ ਚਾਰਜ
ਸੁਲਤਾਨਵਿੰਡ, 11 ਨਵੰਬਰ (ਗੁਰਨਾਮ ਸਿੰਘ ਬੁੱਟਰ)–ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਨਵੇਂ ਮੁਖੀ ਵਜੋਂ ਨਿਯੁਕਤ ਹੋਏ ਇੰਸਪੈਕਟਰ ਅਰਜੁਨ ਕੁਮਾਰ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਇਲਾਕੇ ਦੇ ਵਸਨੀਕਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਸੁਲਤਾਨਵਿੰਡ, 11 ਨਵੰਬਰ (ਗੁਰਨਾਮ ਸਿੰਘ ਬੁੱਟਰ)–ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਨਵੇਂ ਮੁਖੀ ਵਜੋਂ ਨਿਯੁਕਤ ਹੋਏ ਇੰਸਪੈਕਟਰ ਅਰਜੁਨ ਕੁਮਾਰ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਇਲਾਕੇ ਦੇ ਵਸਨੀਕਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਇੰਸਪੈਕਟਰ ਅਰਜੁਨ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਵਿੱਚੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਖ਼ਤਮ ਕਰਨਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਵੀ ਨਵੇਂ ਥਾਣਾ ਮੁਖੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।