10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਨਕਾਣਾ ਸਾਹਿਬ ਵਿਖੇ ਸਾਬਕਾ ਐਮ. ਪੀ. ਏ. ਮਹਿੰਦਰਪਾਲ ਸਿੰਘ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 10 ਨਵੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਉੱਥੋਂ ਦੀ ਸਥਾਨਕ ਸੰਗਤ ਵਲੋਂ ਸਾਬਕਾ ਐੱਮ. ਪੀ.

Ad Position 21
No active advertisement
ਅਜੀਤ ਡੈਸਕ 11-11-2026
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਉੱਥੋਂ ਦੀ ਸਥਾਨਕ ਸੰਗਤ ਵਲੋਂ ਸਾਬਕਾ ਐੱਮ. ਪੀ. ਏ. ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰੇਮ ਸਿੰਘ ਦੀ ਹਾਜ਼ਰੀ ’ਚ ਜਥਾ ਲੀਡਰ ਪਪਿੰਦਰ ਸਿੰਘ ਵਡੇਰਾ, ਹਰਜੀਤ ਸਿੰਘ, ਕਥਾ ਵਾਚਕ ਮਸਤਾਨ ਸਿੰਘ, ਮਹਿੰਦਰ ਸਿੰਘ ਗੁਜਰਾਲ, ਦਲਵਿੰਦਰ ਸਿੰਘ, ਨਿਧਾਨ ਸਿੰਘ ਨੇ ਭੇਟ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਤੇ ਦਿੱਲੀ ਦੇ ਗੁਰਦੁਆਰਿਆਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਜਾਣ ਵਾਲੇ ਪਾਕਿ ਸਿੱਖ ਜਥੇ ਦੀ ਯਾਤਰਾ ‘ਤੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਮੰਤਰੀ ਵਲੋਂ ਲਗਾਈ ਰੋਕ ਦੇ ਮਾਮਲੇ ’ਚ ਮਹਿੰਦਰਪਾਲ ਸਿੰਘ ਨੇ ਤੁਰੰਤ ਦਖ਼ਲ ਦਿੰਦਿਆਂ ਪ੍ਰਸ਼ਾਸਨਿਕ ਪੱਧਰ ’ਤੇ ਠੋਸ ਯਤਨ ਕੀਤੇ ਅਤੇ ਸੰਗਤਾਂ ਨੂੰ ਸੁਚੱਜੇ ਢੰਗ ਨਾਲ ਯਾਤਰਾ ’ਤੇ ਰਵਾਨਾ ਕਰਵਾਇਆ। ਇਕੱਤਰ ਹੋਈਆਂ ਸੰਗਤ ਨੇ ਮਹਿੰਦਰਪਾਲ ਸਿੰਘ ਦੇ ਪਿਤਾ ਸਵਰਗੀ ਗਿਆਨੀ ਰਵੇਲ ਸਿੰਘ ਵਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸ਼ਰਧਾ ਸਹਿਤ ਯਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਿਆਨਾ ਤੀਰਥ ਵਿਖੇ ਗੋਵਰਧਨ ਪੂਜਾ ਸ਼ਰਧਾ ਨਾਲ ਸਮਾਪਤ ਅਗਲੀ ਖ਼ਬਰ ਨਸ਼ਿਆਂ ਦੇ ਖਾਤਮੇ ਲਈ ਮਾਵਾਂ ਦੀਆਂ ਅੱਖਾਂ ਵਿਚੋਂ ਵਹਿੰਦੇ ਹੰਝੂ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ-ਬੀਬੀ ਬਾਦਲ
Ad Position 24