11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰਤਾ ਗੱਦੀ ਦਿਵਸ ਮਨਾਇਆ

ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਦਿਆਰਥੀਆਂ ਤੇ ਪ੍ਰਬੰਧਕਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਫੋਰ ਐਸ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਸ.

Ad Position 21
No active advertisement
ਅਜੀਤ ਡੈਸਕ 12-11-2026
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਦਿਆਰਥੀਆਂ ਤੇ ਪ੍ਰਬੰਧਕਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਫੋਰ ਐਸ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਸ. ਜਗਦੀਸ਼ ਸਿੰਘ ਦੇ ਆਦੇਸ਼ ਅਨੁਸਾਰ ਮਨਾਏ ਗਏ ਗੁਰਤਾਗੱਦੀ ਦਿਵਸ ਮੌਕੇ ਪ੍ਰਿੰਸੀਪਲ ਬਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸੰਕਲਪ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ਤੇ ਪੰਜਾਬੀ ਅਧਿਆਪਕਾ ਇੰਦਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਤੋਂ ਲੈ ਕੇ ਗੁਰੂ ਗ੍ਰੰਥ ਸਾਹਿਬ ਦੇ ਗੁਰੂ ਬਣਨ ਤੱਕ ਦੇ ਸਫ਼ਰ ਵਾਲੇ ਕੁਝ ਖ਼ਾਸ ਪੱਖ ਸਾਂਝੇ ਕੀਤੇ। ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਵੀ. ਆਈ. ਪੀ. ਮੋਸ਼ਨ ਪਿਕਚਰਸ ਦਾ ਵਿਦਿਅਕ ਦੌਰਾ ਅਗਲੀ ਖ਼ਬਰ ਰੇਲ ਕੋਚ ਫੈਕਟਰੀ (ਕਪੂਰਥਲਾ) ਜੀ. ਐਮ. ਦੇ ਨਿੱਜੀ ਸੈਕਟਰੀ ਗੁਰਵਿੰਦਰ ਸਿੰਘ ਦਾ ਅੰਮ੍ਰਿਤਸਰ ਦੌਰਾ * ਸ੍ਰੀ ਹਰਿਮੰਦਰ ਸਾਹ...
Ad Position 24