ਨਗਰ ਨਿਗਮ ਦੇ ਅਧਿਕਾਰੀਆਂ ਦਾ ਹੋਇਆ ਤਬਾਦਲਾ
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ’ਚ ਤਾਇਨਾਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਸ਼ਹਿਰ ’ਚੋਂ ਤਬਾਦਲੇ ਕਰਕੇ ਦੂਸਰੇ ਸ਼ਹਿਰਾਂ ਵਿਚ ਲਗਾ ਦਿੱਤਾ ਗਿਆ ਹੈ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਦਾ ਅੰਮ੍ਰਿਤਸਰ ਤੋਂ ਜਲੰਧਰ ’ਚ ਤਬਾਦਲਾ ਕਰ ਦਿੱਤਾ ਹੈ।
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ’ਚ ਤਾਇਨਾਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਸ਼ਹਿਰ ’ਚੋਂ ਤਬਾਦਲੇ ਕਰਕੇ ਦੂਸਰੇ ਸ਼ਹਿਰਾਂ ਵਿਚ ਲਗਾ ਦਿੱਤਾ ਗਿਆ ਹੈ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਦਾ ਅੰਮ੍ਰਿਤਸਰ ਤੋਂ ਜਲੰਧਰ ’ਚ ਤਬਾਦਲਾ ਕਰ ਦਿੱਤਾ ਹੈ। ਇਸੇ ਤਰ੍ਹਾਂ ਸਹਾਇਕ ਕਮਿਸ਼ਨਰ ਰਜਿੰਦਰ ਸ਼ਰਮਾ ਦਾ ਕਪੂਰਥਲਾ ਅਤੇ ਦਲਜੀਤ ਸਿੰਘ ਦਾ ਲੁਧਿਆਣਾ ਨਗਰ ਨਿਗਮ ’ਚ ਤਬਾਦਲਾ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੈਕਟਰੀ ਸੁਸ਼ਾਂਤ ਭਾਟੀਆ ਦਾ ਅੰਮ੍ਰਿਤਸਰ ਤੋਂ ਜਲੰਧਰ ’ਚ ਤਾਬਦਲਾ ਕਰ ਦਿੱਤਾ ਗਿਆ ਹੈ। ਐਕਸੀਅਨ ਭਲਿੰਦਰ ਸਿੰਘ ਦਾ ਜਲੰਧਰ, ਸਵਰਾਜਇੰਦਰਪਾਲ ਸਿੰਘ ਦਾ ਫਗਵਾੜਾ, ਸਤਵਿੰਦਰਪਾਲ ਸਿੰਘ ਦਾ ਬਟਾਲਾ ਅਤੇ ਵਾਧੂ ਚਾਰਜ ਕਪੂਰਥਲਾ ’ਚ ਤਬਾਦਲਾ ਕੀਤਾ ਗਿਆ ਹੈ। ਐਸ. ਈ. ਦੀਪਿੰਦਰ ਸੰਧੂ ਤੋਂ ਅੰਮ੍ਰਿਤਸਰ ਦਾ ਵਾਧੂ ਚਾਰਜ ਲੈ ਕੇ ਉਸ ਅਬਹੋਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।