ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ‘ਆਪ’ ਦੀ ਟਿਕਟ ਮਿਲਣ ’ਤੇ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ
ਰਾਜਾਸਾਂਸੀ, 12 ਨਵੰਬਰ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਵਲੋਂ ਮੈਡਮ ਸੋਨੀਆ ਮਾਨ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਅੰਦਰ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵਰਕਰਾਂ ਵਲੋਂ ਸੋਨੀਆ ਮਾਨ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਟ
ਟਿਕਟ ਮਿਲਣ ਤੋਂ ਬਾਅਦ ਸੋਨੀਆਂ ਮਾਨ ਆਪਣੇ ਸਮਰਥਕਾਂ ਨਾਲ ਰਾਜਾਸਾਂਸੀ ਵਿਖੇ ਭੰਗੜਾ ਪਾਉਂਦੇ ਹੋਏ । ਤਸਵੀਰ : ਹਰਦੀਪ ਸਿੰਘ ਖੀਵਾ
13-11-2026
ਰਾਜਾਸਾਂਸੀ, 12 ਨਵੰਬਰ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਵਲੋਂ ਮੈਡਮ ਸੋਨੀਆ ਮਾਨ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਅੰਦਰ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵਰਕਰਾਂ ਵਲੋਂ ਸੋਨੀਆ ਮਾਨ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਢੋਲ ਦੇ ਡੱਗੇ ’ਤੇ ਵਰਕਰਾਂ ਅਤੇ ਸਮਰਥਕਾਂ ਨੇ ਭੰਗੜੇ ਪਾ ਅਤੇ ਦੇਰ ਸ਼ਾਮ ਆਤਿਸ਼ਬਾਜੀ ਚਲਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਟਿਕਟ ਮਿਲਣ ਤੋਂ ਬਾਅਦ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸੋਨੀਆ ਮਾਨ ਨੇ ਬੇਬਾਕੀ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਆਪਣੇ ਪਿਤਾ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕਰਨਗੇ। ਉਨ੍ਹਾਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਹਾਲ ਹੀ ਵਿਚ ਉਨ੍ਹਾਂ ਦਾ ਸਾਥ ਛੱਡ ਚੁੱਕੇ ਆਗੂਆਂ ਬਾਰੇ ਗੱਲ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਦਾ ਵੀ ਭਲਾ ਕਰੇ। ਸੋਨੀਆ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਹਲਕਾ ਰਾਜਾਸਾਂਸੀ ਨੂੰ ਵਿਕਾਸ ਪੱਖੋਂ ਬੁਲੰਦੀਆਂ ਤੇ ਲਿਜਾਣਗੇ ਅਤੇ ਲੜਕੀਆਂ ਨੂੰ ਉੱਚ ਸਿੱਖਿਆ ਹਾਸਿਲ ਕਰਵਾਉਣ ਲਈ ਇੱਕ ਵੱਡਾ ਕਾਲਜ ਵੀ ਬਣਵਾਉਣਗੇ। ਇਸ ਮੌਕੇ ਸੋਨੀਆ ਮਾਨ ਦਾ ਸਵਾਗਤ ਕਰਨ ਵਾਲਿਆਂ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਰੇਸ਼ਮ ਸਿੰਘ ਵੜੈਚ, ਸਤਨਾਮ ਸਿੰਘ ਵੜੈਚ, ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਬੱਬੂ ਸ਼ਾਹ, ਸਾਬਕਾ ਚੇਅਰਮੈਨ ਵਰੁਣ ਕੁਮਾਰ ਰਾਜਾਸਾਂਸੀ, ਦਿਲਬਾਗ ਸਿੰਘ ਰਾਜਾਸਾਂਸੀ ਸੂਬਾ ਜੁਆਇੰਟ ਸਕੱਤਰ ਐਸ ਜੀ ਵਿੰਗ, ਕੌਂਸਲਰ ਸਰਬਜੀਤ ਕੌਰ, ਲਾਲੀੀ ਸਾਰੰਗੜਾ, ਕਸ਼ਮੀਰ ਸਿੰਘ ਖਿਆਲਾ, ਸਰਪੰਚ ਸੁਖਚੈਨ ਸਿੰਘ ਵੜੈਚ, ਅਮਿਤੋਜ ਰਾਜਾਸਾਂਸੀ, ਬਿਕਰਮਜੀਤ ਸਿੰਘ ਰਾਜਾਸਾਂਸੀ, ਅਮਰਜੀਤ ਸਿੰਘ ਸਹੂਰਾ, ਤਰਲੋਚਨ ਸਿੰਘ ਓਠੀਆਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।