ਨਗਰ ਨਿਗਮ ਵਲੋਂ ਘੰਣੂਪੁਰ ਕਾਲੇਂ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨਾਕਾਮ
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਘੰਣੂਪੁਰ ਕਾਲੇ ਦੇ ਇਲਾਕਾ ਨਿਵਾਸੀਆਂ ਵਲੋਂ ਪ੍ਰਾਪਤ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਵਲੋਂ ਘਣੂਪੁਰ ਕਾਲੇ ਦੇ ਸਥਾਨਕ ਬਜ਼ਾਰ ਖੇਤਰ ’ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਕਥਿਤ ਤੌਰ ’ਤੇ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਸਰਕਾਰੀ ਜ਼ਮੀਨ ’ਤੇ ਕਥਿਤ ਤੌਰ ’ਤੇ ਨਾਜਾਇਜ਼ ਮਾਰਕੀਟ ਦੀ ਉਸਾਰੀ ਕੀਤੇ ਜਾਣ ਸਬੰਧੀ ਪ੍ਰਾਪਤ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਵਲੋਂ ਸਰਕਾਰੀ ਜਾਇਦਾਦ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਨੂੰ ਰੋਕਣ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਗਈ।
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਘੰਣੂਪੁਰ ਕਾਲੇ ਦੇ ਇਲਾਕਾ ਨਿਵਾਸੀਆਂ ਵਲੋਂ ਪ੍ਰਾਪਤ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਵਲੋਂ ਘਣੂਪੁਰ ਕਾਲੇ ਦੇ ਸਥਾਨਕ ਬਜ਼ਾਰ ਖੇਤਰ ’ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਕਥਿਤ ਤੌਰ ’ਤੇ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਸਰਕਾਰੀ ਜ਼ਮੀਨ ’ਤੇ ਕਥਿਤ ਤੌਰ ’ਤੇ ਨਾਜਾਇਜ਼ ਮਾਰਕੀਟ ਦੀ ਉਸਾਰੀ ਕੀਤੇ ਜਾਣ ਸਬੰਧੀ ਪ੍ਰਾਪਤ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਵਲੋਂ ਸਰਕਾਰੀ ਜਾਇਦਾਦ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਨੂੰ ਰੋਕਣ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਗਈ। ਸ਼ਿਕਾਇਤਕਰਤਾਵਾਂ ਵਲੋਂ ਇਹ ਵੀ ਇਤਰਾਜ਼ ਉਠਾਇਆ ਗਿਆ ਸੀ ਕਿ ਸਬੰਧਿਤ ਜਾਇਦਾਦ ਨੂੰ ਪਹਿਲਾਂ ਵਿਭਾਗ ਵਲੋਂ ਸੀਲ ਕੀਤਾ ਗਿਆ ਸੀ, ਪਰ ਕਥਿਤ ਤੌਰ ’ਤੇ ਉਸ ਸੀਲ ਨੂੰ ਤੋੜ ਕੇ ਮੁੜ ਉਸਾਰੀ ਦੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਸਕੱਤਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਇਲਾਕਾ ਨਿਵਾਸੀਆਂ ਵਲੋਂ ਸਹਾਇਕ ਦਸਤਾਵੇਜ਼ਾਂ, ਮਾਲ ਵਿਭਾਗ ਦੇ ਰਿਕਾਰਡ ਅਤੇ ਸਥਾਨ ਸਬੰਧੀ ਜਾਣਕਾਰੀ ਸਮੇਤ ਸ਼ਿਕਾਇਤ ਪੇਸ਼ ਕੀਤੇ ਜਾਣ ਤੋਂ ਬਾਅਦ ਅਸਟੇਟ ਵਿਭਾਗ ਵਲੋਂ ਮਾਮਲੇ ਦਾ ਤੁਰੰਤ ਨੋਟਿਸ ਲਿਆ ਗਿਆ। ਸਬੰਧਤ ਜ਼ਮੀਨ ਦੀ ਮਾਲਕੀ ਅਤੇ ਸਥਿਤੀ ਦੀ ਪੁਸ਼ਟੀ ਕਰਨ ਦੇ ਨਾਲ-ਨਾਲ ਪਹਿਲਾਂ ਕੀਤੀ ਗਈ ਸੀਲਿੰਗ ਅਤੇ ਸੀਲ ਤੋੜੇ ਜਾਣ ਦੀਆਂ ਸਥਿਤੀਆਂ ਦੀ ਜਾਂਚ ਲਈ ਉਪਲਬਧ ਸਰਕਾਰੀ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਕਮਿਸ਼ਨਰ ਨੇ ਦੁਹਰਾਇਆ ਕਿ ਸਰਕਾਰੀ ਜ਼ਮੀਨ ਅਤੇ ਨਗਰ ਨਿਗਮ ਦੀਆਂ ਜਾਇਦਾਦਾਂ ਜਨਤਕ ਸੰਪਤੀ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਜਾਂ ਲਾਗੂ ਕਾਨੂੰਨਾਂ ਦੀ ਉਲੰਘਣਾ ਕਰਕੇ ਗ਼ੈਰ-ਕਾਨੂੰਨੀ ਉਸਾਰੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਮਿਸ਼ਨਰ ਵਲੋਂ ਸਰਕਾਰੀ ਜ਼ਮੀਨ, ਨਗਰ ਨਿਗਮ ਦੀਆਂ ਜਾਇਦਾਦਾਂ, ਸੜਕਾਂ, ਗਲੀਆਂ ਅਤੇ ਹੋਰ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਅਜਿਹੀਆਂ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।