‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਗਈ ਪ੍ਰਭਾਵਸ਼ਾਲੀ ਮੋਟਰਸਾਇਕਲ ਰੈਲੀ
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਅੰਮ੍ਰਿਤਸਰ ਵਿਖੇ ਪ੍ਰਭਾਵਸ਼ਾਲੀ ਮੋਟਰ ਸਾਇਕਲ ਰੈਲੀ ਕੱਢੀ ਗਈ। ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋਈ ਇਸ ਰੈਲੀ ਵਿਚ 1000 ਤੋਂ ਵੱਧ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੰਕਲਪ ਲਿਆ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਟਰਸਾਈਕਲ ਰੈਲੀ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜਸਵਿੰਦਰ ਸਿੰਘ ਰਮਦਾਸ ਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ। ਤਸਵੀਰ : ਨਿਰਮਲ ਸਟੂਡੀਓ
14-11-2026