ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਜਿੱਤ ਲਈ ਲੋਕਾਂ ’ਚ ਉਤਸ਼ਾਹ- ਰਿੰਕੂ ਨਰੂਲਾ
ਅੰਮ੍ਰਿਤਸਰ, 15 ਨਵੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਸ. ਜਗਦੀਪ ਸਿੰਘ ਰਿੰਕੂ ਨਰੂਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਨਜ਼ਰ ਆ ਰਹੇ ਹਨ ਅਤੇ ਸੂਬੇ ਵਿਚ ਇਕ ਵਾਰ ਫਿਰ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ।
ਅੰਮ੍ਰਿਤਸਰ, 15 ਨਵੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਸ. ਜਗਦੀਪ ਸਿੰਘ ਰਿੰਕੂ ਨਰੂਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਨਜ਼ਰ ਆ ਰਹੇ ਹਨ ਅਤੇ ਸੂਬੇ ਵਿਚ ਇਕ ਵਾਰ ਫਿਰ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਅੱਜ ਇਥੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਪਾਰਟੀ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ। ਸ. ਨਰੂਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ। ਕਾਂਗਰਸ ਦੇ ਰਾਜ ਦੌਰਾਨ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਵਿਕਾਸ ਕਾਰਜ ਇਸ ਗੱਲ ਦਾ ਸਬੂਤ ਹਨ ਕਿ ਪਾਰਟੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਆਰਥਿਕ ਚੁਣੌਤੀਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਲੋਕ ਇਨ੍ਹਾਂ ਸਮੱਸਿਆਵਾਂ ਤੋਂ ਨਿਜਾਤ ਚਾਹੁੰਦੇ ਹਨ ਅਤੇ ਸੂਬੇ ਵਿੱਚ ਅਜਿਹੀ ਸਰਕਾਰ ਦੀ ਉਮੀਦ ਕਰ ਰਹੇ ਹਨ ਜੋ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇ। ਸ: ਰਿੰਕੂ ਨਰੂਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਏਜੰਡੇ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।