ਕਬੱਡੀ ਕੱਪ ਪ੍ਰੋਗਰਾਮ ਲਈ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਸੱਦਾ ਪੱਤਰ ਦਿੱਤਾ
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੋਪੀ ਨਿਜਰ ਸਿੰਘ ਦੀ ਯਾਦ ’ਚ ਇਕ ਰੋਜ਼ਾ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਇਸ ਦਾ ਸੱਦਾ ਪੱਤਰ ਦਿੱਤਾ ਗਿਆ।
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੋਪੀ ਨਿਜਰ ਸਿੰਘ ਦੀ ਯਾਦ ’ਚ ਇਕ ਰੋਜ਼ਾ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਇਸ ਦਾ ਸੱਦਾ ਪੱਤਰ ਦਿੱਤਾ ਗਿਆ। ਗੱਲਬਾਤ ਕਰਦੇ ਹੋਏ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਇਹ ਕਬੱਡੀ ਕੱਪ 23 ਨਵੰਬਰ ਦਿਨ ਸੋਮਵਾਰ ਗਲੋਬਲ ਸਿਟੀ ਨਜ਼ਦੀਕ ਲਿਲੀ ਰਿਜੋਰਟ ਸਾਹਮਣੇ ਆਰਮੀ ਕੈਂਟ ਅੰਮ੍ਰਿਤਸਰ ਵਿਖੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਬੱਡੀ ਕੱਪ ਕਰਵਾਉਣ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਬਾਬਾ ਮੇਜਰ ਸਿੰਘ ਸੋਢੀ (ਦਸ਼ਮੇਸ਼ ਤਰਨਾ ਦਲ), ਸੰਦੀਪ ਸਿੰਘ ਨਿੱਜਰ, ਮਨਦੀਪ ਮਨੀ ਬਾਠ, ਮੈਡਮ ਵਿਮੀ, ਸ਼ਿਵਾਨੀ ਆਦਿ ਹਾਜ਼ਰ ਸਨ।