ਛੱਠ ਪੂਜਾ ਦੇ ਤੀਜੇ ਦਿਨ ਸੈਂਕੜੇ ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਜਲ ਚੜ੍ਹਾ ਕੇ ਕੀਤੀ ਪ੍ਰਾਰਥਨਾ
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਛੱਠ ਪੂਜਾ ਦੇ ਤੀਜੇ ਦਿਨ ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਜਲ ਚੜ੍ਹਾ ਕੇ ਸ਼ਾਂਤੀ ਅਤੇ ਖੁਸ਼ੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ, ਤਾਰਾ ਵਾਲਾ ਪੁਲ ਅਤੇ ਹੋਰ ਥਾਵਾਂ ’ਤੇ ਸ਼ਰਧਾਲੂਆਂ ਦੀ ਵੱਡੀ ਭੀੜ ਇਕੱਠੀ ਹੋਈ।
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਛੱਠ ਪੂਜਾ ਦੇ ਤੀਜੇ ਦਿਨ ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਜਲ ਚੜ੍ਹਾ ਕੇ ਸ਼ਾਂਤੀ ਅਤੇ ਖੁਸ਼ੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ, ਤਾਰਾ ਵਾਲਾ ਪੁਲ ਅਤੇ ਹੋਰ ਥਾਵਾਂ ’ਤੇ ਸ਼ਰਧਾਲੂਆਂ ਦੀ ਵੱਡੀ ਭੀੜ ਇਕੱਠੀ ਹੋਈ। ਸ੍ਰੀ ਦੁਗਰਿਆਣਾ ਮੰਦਰ ਵਿਖੇ ਛੱਠ ਪੂਜਾ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸਰੋਵਰ ਦੇ ਕੰਢੇ ਜਲ ’ਚ ਖੜ੍ਹੇ ਹੋ ਕੇ ਡੁੱਬਦੇ ਸੂਰਜ ਨੂੰ ਪਾਣੀ ਚੜ੍ਹਾਇਆ। ਇਹ ਤਿਉਹਾਰ 16 ਨਵੰਬਰ ਨੂੰ ਚੜ੍ਹਦੇ ਸੂਰਜ ਨੂੰ ਜਲ ਚੜ੍ਹਾ ਕੇ ਸਮਾਪਤ ਹੋਵੇਗਾ ।