16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਖ਼ਾਲਸਾ ਕਾਲਜ ਦੀ ਫੁੱਟਬਾਲ ਟੀਮ ਨੇ ਅੰਤਰ- ਕਾਲਜ ਫੁੱਟਬਾਲ ਟੂਰਨਾਮੈਂਟ ’ਚ ਦਰਜ ਕਰਵਾਈ ਇਤਿਹਾਸਕ ਜਿੱਤ

ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸਥਾਨਕ ਖੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਫੁੱਟਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ- ਕਾਲਜ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਇਤਿਹਾਸਕ ਜਿੱਤ ਦਰਜ ਕਰਵਾਈ ਹੈ। ਕਾਲਜ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਖੇਡ ਅਤੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵਿਰੁੱਧ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ।

Ad Position 21
No active advertisement
ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸਥਾਨਕ ਖੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਫੁੱਟਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ- ਕਾਲਜ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਇਤਿਹਾਸਕ ਜਿੱਤ ਦਰਜ ਕਰਵਾਈ ਹੈ। ਕਾਲਜ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਖੇਡ ਅਤੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵਿਰੁੱਧ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ। ਕਾਲਜ ਟੀਮ ਨੇ ਐੱਸ. ਐੱਨ. ਬਾਗਾ ਕਾਲਜ ਨੂੰ 1-0, ਜੀ. ਐੱਨ. ਫਗਵਾੜਾ ਨੂੰ 7-0 ਅਤੇ ਡੀ. ਏ. ਵੀ. ਕਾਲਜ, ਜਲੰਧਰ ਨੂੰ 1-0 ਨਾਲ ਹਰਾਇਆ, ਜਦਕਿ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨਾਲ ਮੁਕਾਬਲਾ 1-1 ਨਾਲ ਬਰਾਬਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ, ਜੇਤੂ ਟੀਮ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਸਰੀਰਿਕ ਤੰਦਰੁਸਤੀ ਅਤੇ ਅਨੁਸ਼ਾਸਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਡਾ. ਰੰਧਾਵਾ ਨੇ ਕਿਹਾ ਕਿ ਟੂਰਨਾਮੈਂਟ ’ਚ ਕਾਲਜ ਦੇ ਖਿਡਾਰੀ ਜਸਮਨਦੀਪ ਸਿੰਘ ਅਤੇ ਬੌਬੀ ਸਿੰਘ ਦਾ ਪ੍ਰਦਰਸ਼ਨ ਵਿਸ਼ੇਸ਼ ਤੌਰ ’ਤੇ ਸ਼ਲਾਘਾਯੋਗ ਰਿਹਾ। ਉਨ੍ਹਾਂ ਕਿਹਾ ਕਿ ਦੋਵਾਂ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਕਲਾ ਅਤੇ ਗੋਲ ਕਰਨ ਦੀ ਸਮਰੱਥਾ ਨਾਲ ਟੀਮ ਦੀ ਜਿੱਤ ’ਚ ਅਹਿਮ ਯੋਗਦਾਨ ਪਾਇਆ। ਦੋਵੇਂ ਖਿਡਾਰੀ ਟੂਰਨਾਮੈਂਟ ਦੇ ਸਾਂਝੇ ਤੌਰ ’ਤੇ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀ ਵੀ ਬਣੇ।
Ad Position 22
No active advertisement
ਪਿਛਲੀ ਖ਼ਬਰ ਪਤਨੀ ਨੇ ਲਾਏ ਬਿਜਲੀ ਬੋਰਡ ਦੇ ਮੁਲਾਜ਼ਮ ਪਤੀ ’ਤੇ ਕੁੱਟਮਾਰ ਦੇ ਦੋਸ਼ : ਪਤੀ ਗ੍ਰਿਫਤਾਰ ਅਗਲੀ ਖ਼ਬਰ ਬਟਾਲਾ ’ਚ 19 ਨਵੰਬਰ ਨੂੰ ਆਰੰਭ ਹੋਵੇਗੀ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾ ‘69ਵੀਂ ਵਿਸ਼ਵ ਸਿੱਖ ਵਿੱਦਿ...
Ad Position 24