16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਡੀ. ਸੀ. ਨੇ ਸਵੈ ਗਣਨਾ ਕਰਕੇ ਜ਼ਿਲ੍ਹੇ ’ਚ ਜਨਗਣਨਾ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 16 ਨਵੰਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਖੁਦ ਸਵੈ-ਗਣਨਾ ਕਰਕੇ ਜ਼ਿਲ੍ਹੇ ਵਿਚ ਜਨਗਣਨਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗਿਣਤੀਕਾਰ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ, ਜਿੱਥੇ ਡਿਪਟੀ ਕਮਿਸ਼ਨਰ ਨੇ ਆਪਣੇ ਅਤੇ ਆਪਣੇ ਪਰਿਵਾਰ ਦੇ ਵੇਰਵੇ ਆਨਲਾਈਨ ਐਪ ਰਾਹੀਂ ਦਰਜ ਕਰਕੇ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਖੁਦ ਸਵੈ-ਗਣਨਾ ਕਰਕੇ ਜ਼ਿਲ੍ਹੇ ਵਿਚ ਜਨਗਣਨਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗਿਣਤੀਕਾਰ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ, ਜਿੱਥੇ ਡਿਪਟੀ ਕਮਿਸ਼ਨਰ ਨੇ ਆਪਣੇ ਅਤੇ ਆਪਣੇ ਪਰਿਵਾਰ ਦੇ ਵੇਰਵੇ ਆਨਲਾਈਨ ਐਪ ਰਾਹੀਂ ਦਰਜ ਕਰਕੇ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ। ਇਸ ਮੌਕੇ ਡੀ. ਸੀ. ਸ੍ਰੀ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਜ 16 ਨਵੰਬਰ ਤੋਂ ਸ਼ੁਰੂ ਹੋਈ ਸਵੈ-ਗਣਨਾ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ 30 ਨਵੰਬਰ ਤੱਕ ਆਨਲਾਈਨ ਆਪਣੇ ਅਤੇ ਆਪਣੇ ਪਰਿਵਾਰ ਦੇ ਵੇਰਵੇ ਦਰਜ ਕਰਕੇ ਇਸ ਮਹੱਤਵਪੂਰਨ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਆਉਣ ਵਾਲੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਮੰਗੀ ਗਈ ਸਹੀ ਜਾਣਕਾਰੀ ਮੁਹੱਈਆ ਕਰਵਾਉਣ ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਅਗਲੀ ਖ਼ਬਰ ਅਕਾਲੀ ਆਗੂਆਂ ਸਮਰਾ ਤੇ ਵਡਾਲੀ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ
Ad Position 24