ਡੀ.ਏ.ਵੀ. ਕਾਲਜ ਵਿਖੇ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ
ਅੰਮ੍ਰਿਤਸਰ, 16 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡੀ. ਏ.
ਅੰਮ੍ਰਿਤਸਰ, 16 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡੀ.ਏ.ਵੀ. ਕਾਲਜ, ਅੰਮ੍ਰਿਤਸਰ ਦੇ ‘ਇਲੈਕਟੋਰਲ ਲਿਟਰੇਸੀ ਕਲੱਬ’ ਵਲੋਂ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ । ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ, ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲਿਆ ’ਚ ਚੋਣ ਪ੍ਰਕਿਰਿਆ ’ਚ ਭਾਗੀਦਾਰੀ ਅਤੇ ਲੋਕਤੰਤਰੀ ਪ੍ਰਣਾਲੀ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਸੀ। ਇਸ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਦੁਆਰਾ ਕੀਤੀ ਗਈ। ਆਪਣੇ ਸੰਬੋਧਨ ’ਚ ਡਾ. ਗੁਪਤਾ ਨੇ ਜ਼ੋਰ ਦਿੱਤਾ ਕਿ ਲੋਕਤੰਤਰ ’ਚ ਵੋਟ ਪਾਉਣਾ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਇਕ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰ ਦੇਸ਼ ਦੇ ਭਵਿੱਖ ਨੂੰ ਘੜਨ ’ਚ ਫ਼ੈਸਲਾਕੁੰਨ ਭੂਮਿਕਾ ਨਿਭਾਉਂਦੇ ਹਨ । ਲੇਖ ਲਿਖਣ ਮੁਕਾਬਲੇ ’ਚ ਵਿਦਿਆਰਥੀਆਂ ਨੇ ਚੋਣਾਂ ’ਚ ਭਾਗੀਦਾਰੀ, ਲੋਕਤੰਤਰੀ ਕਦਰਾਂ-ਕੀਮਤਾਂ, ਵੋਟਰ ਜਾਗਰੂਕਤਾ ਅਤੇ ਨੌਜਵਾਨਾਂ ਦੀ ਭੂਮਿਕਾ ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਕੁਇਜ਼ ਮੁਕਾਬਲੇ ’ਚ ਭਾਰਤੀ ਚੋਣ ਪ੍ਰਣਾਲੀ, ਵੋਟਿੰਗ ਪ੍ਰਕਿਰਿਆ, ਚੋਣ ਕਮਿਸ਼ਨ ਦੀ ਭੂਮਿਕਾ ਅਤੇ ਵੱਖ-ਵੱਖ ਲੋਕਤੰਤਰੀ ਸੰਸਥਾਵਾਂ ਨਾਲ ਸੰਬੰਧਿਤ ਸਵਾਲ ਪੁੱਛੇ ਗਏ। ਸਮਾਗਮ ਦੇ ਅਖ਼ੀਰ ’ਚ ਜੇਤੂਆਂ ਦਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਰੇਨੂ ਸ਼ਰਮਾ, ਡਾ. ਗੌਰਵ ਸ਼ਰਮਾ ਅਤੇ ਪ੍ਰੋ. ਮੋਹਿਤ ਮਹਿਰਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।