16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ-ਜ਼ੋਨਲ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਮੇਲਾ ਐਤਵਾਰ ਨੂੰ ਵਿਦਿਆਰਥੀਆਂ ਦੀ ਕਲਾ, ਸਿਰਜਣਾਤਮਕਤਾ ਅਤੇ ਸੱਭਿਆਚਾਰਕ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਪੰਨ ਹੋ ਗਿਆ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਮੇਲੇ ਵਿਚ ਯੂਨੀਵਰਸਿਟੀ ਅਤੇ ਇਸ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਸੰਗੀਤ, ਨਾਟਕ, ਸਾਹਿਤ, ਲਲਿਤ ਕਲਾਵਾਂ, ਨਾਚ, ਲੋਕ ਕਲਾਵਾਂ ਅਤੇ ਵਿਰਾਸਤੀ ਵੰਨਗੀਆਂ ਵਿਚ ਆਪਣੀ ਕਲਾ ਦੇ ਜੌਹਰ ਦਿਖਾਏ।

Ad Position 21
No active advertisement
ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਮੇਲਾ ਐਤਵਾਰ ਨੂੰ ਵਿਦਿਆਰਥੀਆਂ ਦੀ ਕਲਾ, ਸਿਰਜਣਾਤਮਕਤਾ ਅਤੇ ਸੱਭਿਆਚਾਰਕ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਪੰਨ ਹੋ ਗਿਆ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਮੇਲੇ ਵਿਚ ਯੂਨੀਵਰਸਿਟੀ ਅਤੇ ਇਸ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਸੰਗੀਤ, ਨਾਟਕ, ਸਾਹਿਤ, ਲਲਿਤ ਕਲਾਵਾਂ, ਨਾਚ, ਲੋਕ ਕਲਾਵਾਂ ਅਤੇ ਵਿਰਾਸਤੀ ਵੰਨਗੀਆਂ ਵਿਚ ਆਪਣੀ ਕਲਾ ਦੇ ਜੌਹਰ ਦਿਖਾਏ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਯੁਵਕ ਮੇਲੇ ਨੇ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਪ੍ਰਤਿਭਾ ਦੇ ਪ੍ਰਗਟਾਵੇ ਲਈ ਇਕ ਸਾਂਝਾ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਿਚਕਾਰ ਆਪਸੀ ਸਾਂਝ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਵੀ ਉਤਸ਼ਾਹਿਤ ਕੀਤਾ। ਸਮਾਪਤੀ ਸਮਾਰੋਹ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਸਤਨਾਮ ਸਿੰਘ ਦਿਓਲ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਅਤੇ ਹੋਰ ਪਤਵੰਤੇ ਮਹਿਮਾਨਾਂ ਨੇ ਜੇਤੂ ਸੰਸਥਾਵਾਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ। ਓਵਰਆਲ ਚੈਂਪੀਅਨਸ਼ਿਪ ਦੀ ਟਰਾਫੀ ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਨੇ ਆਪਣੇ ਨਾਂ ਕੀਤੀ, ਜਦਕਿ ਖਾਲਸਾ ਕਾਲਜ, ਅੰਮ੍ਰਿਤਸਰ ਪਹਿਲੇ ਰਨਰਜ਼-ਅੱਪ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੂਜੇ ਰਨਰਜ਼-ਅੱਪ ਰਹੀ। ਵੱਖ-ਵੱਖ ਵੰਨਗੀਆਂ ਦੇ ਨਤੀਜਿਆਂ ਅਨੁਸਾਰ, ਓਵਰਆਲ ਸੰਗੀਤ ਟਰਾਫੀ ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਨੇ ਜਿੱਤੀ ਅਤੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੂਜੇ ਸਥਾਨ ’ਤੇ ਰਿਹਾ। ਓਵਰਆਲ ਥੀਏਟਰ ਟਰਾਫੀ ਖਾਲਸਾ ਕਾਲਜ, ਅੰਮ੍ਰਿਤਸਰ ਨੇ ਜਿੱਤੀ, ਜਦਕਿ ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਨੇ ਦੂਜਾ ਸਥਾਨ ਹਾਸਿਲ ਕੀਤਾ। ਓਵਰਆਲ ਸਾਹਿਤਕ ਟਰਾਫੀ ਐੱਚ.ਐੱਮ.ਵੀ. ਕਾਲਜ, ਜਲੰਧਰ ਨੇ ਜਿੱਤੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੂਜੇ ਸਥਾਨ ’ਤੇ ਰਹੀ। ਓਵਰਆਲ ਲਲਿਤ ਕਲਾ ਟਰਾਫੀ ਖਾਲਸਾ ਕਾਲਜ, ਅੰਮ੍ਰਿਤਸਰ ਦੇ ਨਾਂ ਰਹੀ, ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਓਵਰਆਲ ਡਾਂਸ ਟਰਾਫੀ ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਨੇ ਜਿੱਤੀ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੂਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਓਵਰਆਲ ਲੋਕ ਕਲਾ ਅਤੇ ਵਿਰਾਸਤ ਟਰਾਫੀ ਖਾਲਸਾ ਕਾਲਜ, ਅੰਮ੍ਰਿਤਸਰ ਨੇ ਜਿੱਤੀ, ਜਦਕਿ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ ਦੂਜਾ ਸਥਾਨ ਹਾਸਿਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਸਮਾਗਮ ’ਚ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਕੀਤੀ ਛਠੀ ਮਾਤਾ ਦੀ ਪੂਜਾ ਅਗਲੀ ਖ਼ਬਰ ਲਾਹੌਰ ’ਚ ਮਨਾਈ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਬਰਸੀ
Ad Position 24