17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ’ਚ ਹੋਏ ਅਹਿਮ ਫ਼ੈਸਲੇ

ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਅੱਜ ਉਪ-ਕੁਲਪਤੀ ਪ੍ਰੋ. (ਡਾ.)

Ad Position 21
No active advertisement
ਸਿੰਡੀਕੇਟ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ। ਨਾਲ ਰਜਿਸਟਰਾਰ ਪ੍ਰੋ. ਕੇ.ਐੱਸ. ਚਾਹਲ ਅਤੇ ਸਿੰਡੀਕੇਟ ਦੇ ਹੋਰ ਮੈਂਬਰ। ਤਸਵੀਰ : ਨਿਰਮਲ ਸਟੂਡੀਓ 18-11-2026
ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਅੱਜ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਈ ਅਹਿਮ ਅਕਾਦਮਿਕ ਅਤੇ ਪ੍ਰਸ਼ਾਸਨਿਕ ਮਾਮਲਿਆਂ ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਵੱਖ-ਵੱਖ ਏਜੰਡਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਦੌਰਾਨ ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ ਨੇ ਵਿਚਾਰ ਅਤੇ ਪ੍ਰਵਾਨਗੀ ਲਈ ਏਜੰਡਾ ਪੇਸ਼ ਕੀਤਾ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐੱਚ.ਐੱਸ. ਸੈਣੀ, ਸਿੰਡੀਕੇਟ ਦੇ ਮੈਂਬਰ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਸਿੰਡੀਕੇਟ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਦੋ ਰੋਜ਼ਾ ਅੰਤਰਰਾਸ਼ਟਰੀ ਸੰਮੇਲਨ ‘ਅੰਮ੍ਰਿਤਸਰ 450’ 25 ਅਤੇ 26 ਨਵੰਬਰ, 2026 ਨੂੰ ਕਰਵਾਇਆ ਜਾਵੇਗਾ। ਇਸ ਸੰਮੇਲਨ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਦਾਸਤਾਨ-ਏ-ਅੰਮ੍ਰਿਤਸਰ’ ਨਾਮਕ ਲਾਈਟ ਐਂਡ ਸਾਊਂਡ ਸ਼ੋਅ ਵੀ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਉਪ-ਕੁਲਪਤੀ ਨੇ ਸਿੰਡੀਕੇਟ ਦੇ ਨਵੇਂ ਨਾਮਜ਼ਦ ਮੈਂਬਰਾਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਵਿਦਵਾਨ ਪ੍ਰੋ. ਐੱਸ. ਐੱਸ. ਜੌਹਲ, ਅਮਨਦੀਪ ਹਸਪਤਾਲ ਦੇ ਡਾਇਰੈਕਟਰ ਡਾ. ਅਵਤਾਰ ਸਿੰਘ ਅਤੇ ਰਾਜੇਸ਼ ਕੁਮਾਰ, ਸਹਾਇਕ ਡਾਇਰੈਕਟਰ, ਡੀ.ਪੀ.ਆਈ. ਦਾ ਸਵਾਗਤ ਕੀਤਾ। ਇਸ ਦੌਰਾਨ ਸਿੰਡੀਕੇਟ ਵਲੋਂ ਡਾਇਰੈਕਟੋਰੇਟ ਆਫ਼ ਓਪਨ ਐਂਡ ਡਿਸਟੈਂਸ ਲਰਨਿੰਗ ਐਂਡ ਆਨਲਾਈਨ ਸਟੱਡੀਜ਼ ਅਧੀਨ ਓਪਨ ਐਂਡ ਡਿਸਟੈਂਸ ਲਰਨਿੰਗ (ਓ.ਡੀ.ਐੱਲ.) ਅਤੇ ਆਨਲਾਈਨ ਪ੍ਰੋਗਰਾਮਾਂ ਲਈ ਵਿਸ਼ੇਸ਼ ਤੌਰ ’ਤੇ ਸਥਾਪਿਤ ਸੈਂਟਰ ਫਾਰ ਇੰਟਰਨਲ ਕੁਆਲਿਟੀ ਅਸ਼ੋਰੈਂਸ (ਸੀ.ਆਈ.ਕਿਊ.ਏ.) ਸਬੰਧੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸੇ ਤਰ੍ਹਾਂ ਸਿੰਡੀਕੇਟ ਨੇ ਫੈਕਲਟੀ ਆਫ਼ ਐਗਰੀਕਲਚਰ ਐਂਡ ਫਾਰੈਸਟਰੀ ਅਧੀਨ ਖੇਤੀਬਾੜੀ ਵਿਭਾਗ ਵਿਚ ਐਡੀਸ਼ਨਲ ਪੀਐੱਚ.ਡੀ. ਪ੍ਰੋਗਰਾਮ ਵਜੋਂ ਨਿਊਟ੍ਰੀਸ਼ਨ ਐਂਡ ਡਾਇਟੈਟਿਕਸ ਵਿਸ਼ੇ ’ਚ ਪੀਐੱਚ.ਡੀ. ਸ਼ੁਰੂ ਕਰਨ ਦੀ ਪੁਸ਼ਟੀ ਕੀਤੀ। ਵੱਖ-ਵੱਖ ਵਿਭਾਗਾਂ ’ਚ ਪ੍ਰੀ-ਪੀਐੱਚ.ਡੀ. ਦੇ ਸਿਲੇਬਸ ਅਤੇ ਕੋਰਸ ਵਰਕ ਦੇ ਢਾਂਚੇ ਨੂੰ ਇਕਸਾਰ ਅਤੇ ਸੁਚਾਰੂ ਬਣਾਉਣ ਲਈ ਗਠਿਤ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਵੀ ਸਿੰਡੀਕੇਟ ਨੇ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਯੋਗ ਖੋਜਾਰਥੀਆਂ ਨੂੰ ਵੱਖ-ਵੱਖ ਪੀਐੱਚ.ਡੀ. ਡਿਗਰੀਆਂ ਪ੍ਰਦਾਨ ਕਰਨ ਦੇ ਪ੍ਰਸਤਾਵ ਨੂੰ ਵੀ ਸਿੰਡੀਕੇਟ ਵਲੋਂ ਪ੍ਰਵਾਨਗੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦੀ ਸਵੈ-ਗਣਨਾ ਦਾ ਕੰਮ 30 ਨਵੰਬਰ ਤੱਕ ਜਾਰੀ ਰਹੇਗਾ-ਕਮਿਸ਼ਨਰ ਅਗਲੀ ਖ਼ਬਰ ਸੀ.ਕੇ.ਡੀ. ਬਸੰਤ ਐਵੇਨਿਊ ਸਕੂਲ ਦੀ 12 ਸਾਲਾ ਵਿਦਿਆਰਥਣ ਅਵਲੀਨ ਕੌਰ ਨੇ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ (ਅੰਡਰ-19) ’ਚ...
Ad Position 24