ਮਾਧਵ ਵਿੱਦਿਆ ਨਿਕੇਤਨ ਸਕੂਲ ਵਲੋਂ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਅੰਤਰ-ਸਕੂਲ ਮੁਕਾਬਲੇ ਕਰਵਾਏ
ਅੰਮ੍ਰਿਤਸਰ, 17 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਅਤੇ ਸੰਤ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਲੋਂ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਅੰਤਰ-ਸਕੂਲ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ’ਚ ਅੰਮ੍ਰਿਤਸਰ ਦੇ ਵੱਖ-ਵੱਖ ਵੱਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ, ਰਚਨਾਤਮਕਤਾ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ.
ਅੰਮ੍ਰਿਤਸਰ, 17 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਅਤੇ ਸੰਤ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਲੋਂ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਅੰਤਰ-ਸਕੂਲ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ’ਚ ਅੰਮ੍ਰਿਤਸਰ ਦੇ ਵੱਖ-ਵੱਖ ਵੱਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ, ਰਚਨਾਤਮਕਤਾ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਰਾਜੇਸ਼ ਕਾਲੀਆ ਡਿਪਟੀ ਰਜਿਸਟਰਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਮੁੱਖ ਮਹਿਮਾਨ ਸਨ। ਡਾ. ਵਿਨੇ ਕਪੂਰ ਮਹਿਰਾ ਸਾਬਕਾ ਵਾਈਸ ਚਾਂਸਲਰ, ਡਾ. ਬੀ.ਆਰ. ਅੰਬੇਡਕਰ ਲਾਅ ਯੂਨੀਵਰਸਿਟੀ, ਸੋਨੀਪਤ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਦੀ ਸ਼ੋਭਾ ਵਧਾਈ। ਮੁੱਖ ਮਹਿਮਾਨ ਡਾ. ਰਾਜੇਸ਼ ਕਾਲੀਆ ਨੇ ਆਪਣੇ ਸੰਬੋਧਨ ’ਚ ਸਕੂਲ ਅਤੇ ਸੰਸਥਾ ਨਾਲ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਸਬੰਧ ਅਤੇ ਨੇੜਲੇ ਸੰਬੰਧਾਂ ਦਾ ਹਵਾਲਾ ਦਿੰਦੇ ਹੋਏ ਸਮਾਗਮ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਧਾਨ ਡਾ. ਅਰੁਣ ਮਹਿਰਾ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਮੁਕਾਬਲਿਆਂ ’ਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਓਵਰ ਆਲ ਰਨਿੰਗ ਟਰਾਫੀ ਭਵਨ ਐਸ.ਐਲ. ਸਕੂਲ ਨੇ ਜਿੱਤੀ, ਜਦੋਂ ਕਿ ਵੱਧ ਤੋਂ ਵੱਧ ਭਾਗੀਦਾਰੀ ਪੁਰਸਕਾਰ ਬ੍ਰਾਈਟ ਲੈਂਡ ਸਕੂਲ ਨੂੰ ਪ੍ਰਦਾਨ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਸਵੈਮ ਸੇਵਕ ਸੰਘ ਅੰਮ੍ਰਿਤਸਰ ਮਹਾਨਗਰ ਦੇ ਸੰਘਚਾਲਕ ਪਰਵੀਨ ਮਹਿਰਾ, ਮੈਨੇਜਰ ਡਾ. ਕੇ.ਆਰ. ਤੁਲੀ, ਵਿਭਾਗ ਸਕੱਤਰ ਡਾ. ਰਾਜੇਸ਼ ਮਹਾਜਨ, ਪ੍ਰਬੰਧਕ ਕਮੇਟੀ ਮੈਂਬਰ ਮੁਨੀਸ਼ ਗੁਪਤਾ ਅਤੇ ਸਕੂਲ ਦੀ ਪ੍ਰਿੰਸੀਪਲ ਰੀਨਾ ਠਾਕੁਰ ਆਦਿ ਮੌਜੂਦ ਸਨ।