17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

125 ਵਾਂ ਮਾਸਿਕ ਸੱਭਿਆਚਾਰਕ ਸਮਾਗਮ ‘ਲਿਟਲ ਚੈਂਪਸ’ ਕਰਵਾਇਆ

ਅੰਮ੍ਰਿਤਸਰ, 17 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਕਲਾ ਕੇਂਦਰ ਅੰਮ੍ਰਿਤਸਰ ਵਲੋਂ ਆਪਣੇ 125ਵੇਂ ਮਾਸਿਕ ਸੱਭਿਆਚਾਰਕ ਸਮਾਗਮ ‘ਲਿਟਲ ਚੈਂਪਸ’ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਸਕੂਲਾਂ ਦੇ ਨੌਜਵਾਨ ਵਿਦਿਆਰਥੀਆਂ ਨੇ ਆਪਣੀ ਸੰਗੀਤਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅੰਮ੍ਰਿਤਸਰ ਦੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 18-11-2026
ਅੰਮ੍ਰਿਤਸਰ, 17 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਕਲਾ ਕੇਂਦਰ ਅੰਮ੍ਰਿਤਸਰ ਵਲੋਂ ਆਪਣੇ 125ਵੇਂ ਮਾਸਿਕ ਸੱਭਿਆਚਾਰਕ ਸਮਾਗਮ ‘ਲਿਟਲ ਚੈਂਪਸ’ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਸਕੂਲਾਂ ਦੇ ਨੌਜਵਾਨ ਵਿਦਿਆਰਥੀਆਂ ਨੇ ਆਪਣੀ ਸੰਗੀਤਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅੰਮ੍ਰਿਤਸਰ ਦੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਨਾਲ ਹੋਈ। ਭਵਨਜ਼ ਕਲਾ ਕੇਂਦਰ ਦੇ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਰਸਮੀ ਤੌਰ ’ਤੇ ਦਰਸ਼ਕਾਂ ਦਾ ਸਵਾਗਤ ਕੀਤਾ। ਸੰਗੀਤਕ ਸ਼ਾਮ ਦੀ ਸ਼ੁਰੂਆਤ ਸੰਤ ਸਿੰਘ ਸੁੱਖ ਸਿੰਘ ਸਕੂਲ ਦੀ ਵਿਦਿਆਰਥਣ ਜਪਲੀਨ ਦੇ ਗੀਤ ‘ਬੱਚੇ ਮਨ ਕੇ ਸੱਚੇ’ ਨਾਲ ਹੋਈ। ਇਸ ਤੋਂ ਬਾਅਦ ਪਾਥਸੀਕਰ ਵਿਦਿਆਲਿਆ (ਬਿਆਸ) ਦੇ ਵਿਦਿਆਰਥੀ ਨਵਦੀਪ ਤੋਂ ਇਲਾਵਾ ਪਰੀਸ਼ਿਤਾ, ਹਰਸ਼ਿਤ, ਡੀ. ਏ. ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਹਰਦਿੱਤਿਆ, ਵਿਦਿਆਰਥਣ ਲੁਬਾਨੀ, ਭਵਨਜ਼ ਸਕੂਲ ਦੀ ਵਿਦਿਆਰਥਣ ਬੇਬੀ ਰੋਸ਼ਨ, ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਅਰਪਿਤ, ਸਪਰਿੰਗ ਡੇਲ ਪਬਲਿਕ ਸਕੂਲ ਦੀ ਵਿਦਿਆਰਥਣ ਗਨਿਸ਼ਕਾ ਨੇ ਗੀਤਾਂ ਰਾਹੀਂ ਦਰਸ਼ਕਾਂ ਨੂੰ ਮੋਹਿਤ ਕਰ ਦਿੱਤਾ। ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਨੇ ਭਵਨਜ਼ ਸਕੂਲ ਦੀ ਕਾਰਜਕਾਰੀ ਕਮੇਟੀ ਦੀ ਵੀ ਪ੍ਰਸ਼ੰਸਾ ਕੀਤੀ । ਭਵਨਜ਼ ਦੇ ਪ੍ਰਧਾਨ ਅਵਿਨਾਸ਼ ਮਹੇਂਦਰੂ ਨੇ ਮੁੱਖ ਮਹਿਮਾਨ ਪ੍ਰਿਯੰਕਾ ਸ਼ਰਮਾ ਅਤੇ ਮੌਜੂਦ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਭਵਨਜ਼ ਆਰਟਸ ਸੈਂਟਰ ਦੇ ਆਉਣ ਵਾਲੇ ਮਾਸਿਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸਾਰੇ ਬੱਚਿਆਂ ਨੂੰ ਤੋਹਫ਼ੇ ਭੇਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਸਵ: ਅਮਰਜੀਤ ਸਿੰਘ ਭਾਟੀਆ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਮਾਧਵ ਵਿੱਦਿਆ ਨਿਕੇਤਨ ਸਕੂਲ ਵਲੋਂ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਅੰਤਰ-ਸਕੂਲ ਮੁਕਾਬਲੇ ਕਰਵਾਏ
Ad Position 24