17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ‘ਮੰਗਲ ਕਾਮਨਾ ਦਿਵਸ’

ਅੰਮ੍ਰਿਤਸਰ, 17 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

Ad Position 21
No active advertisement
ਅਜੀਤ ਡੈਸਕ 18-11-2026
ਅੰਮ੍ਰਿਤਸਰ, 17 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਵਿਖੇ ਨਵੇਂ ਅਕਾਦਮਿਕ ਸੈਸ਼ਨ ਲਈ ਵਿਦਿਆਰਥੀ ਕੌਂਸਲ, ਅਨੁਸ਼ਾਸਨ ਕਮੇਟੀ, ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਅਤੇ ਰਾਸ਼ਟਰੀ ਕੈਡੇਟ ਕੋਰ (ਐੱਨ.ਸੀ.ਸੀ.) ਦੀਆਂ ਟੀਮਾਂ ਦੇ ਰਸਮੀ ਗਠਨ ਅਤੇ ਸਥਾਪਨਾ ਲਈ ‘ਮੰਗਲ ਕਾਮਨਾ ਦਿਵਸ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੌਦਾ ਭੇਟ ਕੀਤਾ। ਸਮਾਗਮ ਦਾ ਆਗਾਜ਼ ਜੋਤੀ ਪ੍ਰਜਵਲਿਤ ਕਰਨ ਦੀ ਰਸਮ ਨਾਲ ਹੋਇਆ। ਇਸ ਉਪਰੰਤ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਕਾਲਜ ਦਾ ਗੀਤ ‘ਅਖੰਡ ਜੋਤੀ ਗਿਆਨ ਕੀ’ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਇਹ ਮੌਕਾ ਨਵ-ਨਿਯੁਕਤ ਵਿਦਿਆਰਥੀ ਆਗੂਆਂ ਦੇ ਜੀਵਨ ਅਤੇ ਉਨ੍ਹਾਂ ਦੀ ਅਗਵਾਈ ਦੇ ਸਫ਼ਰ ਵਿਚ ਇਕ ਮਹੱਤਵਪੂਰਨ ਪੜਾਅ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਬੈਜ ਕੇਵਲ ਕਿਸੇ ਅਹੁਦੇ ਜਾਂ ਅਧਿਕਾਰ ਦੇ ਪ੍ਰਤੀਕ ਨਹੀਂ ਹਨ, ਸਗੋਂ ਇਹ ਵਿਸ਼ਵਾਸ, ਜ਼ਿੰਮੇਵਾਰੀ ਅਤੇ ਵਚਨਬੱਧਤਾ ਦੇ ਪ੍ਰਤੀਕ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਆਚਰਨ ਰਾਹੀਂ ਦੂਜਿਆਂ ਲਈ ਪ੍ਰੇਰਨਾ-ਸਰੋਤ ਬਣਨ, ਸੰਸਥਾ ਦੀ ਮਰਿਆਦਾ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ, ਨਿਮਰਤਾ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀ ਕੌਂਸਲ, ਅਨੁਸ਼ਾਸਨ ਕਮੇਟੀ, ਐੱਨ.ਐੱਸ.ਐੱਸ. ਅਤੇ ਐੱਨ.ਸੀ.ਸੀ. ਦੇ ਨਵ-ਨਿਯੁਕਤ ਮੈਂਬਰਾਂ ਨੂੰ ਰਸਮੀ ਤੌਰ ’ਤੇ ਬੈਜ ਲਗਾ ਕੇ ਉਨ੍ਹਾਂ ਦੀਆਂ ਸੰਬੰਧਿਤ ਜ਼ਿੰਮੇਵਾਰੀਆਂ ਲਈ ਸੁਸ਼ੋਭਿਤ ਕੀਤਾ ਗਿਆ। ਇਸ ਕਾਲਜ ਨੂੰ ਅਕਾਦਮਿਕ, ਸਭਿਆਚਾਰਕ ਅਤੇ ਖੇਡਾਂ ਦੇ ਖੇਤਰਾਂ ’ਚ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਮੁੱਖ ਮਹਿਮਾਨ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਵਿਦਿਆਰਥਣਾਂ ਨੂੰ ਉਪਲਬੱਧ ਮੌਕਿਆਂ ਦਾ ਭਰਪੂਰ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਵਲੋਂ ਗੁਆਚੇ 255 ਫ਼ੋਨ ਲੱਭ ਕੇ ਅਸਲ ਮਾਲਕਾਂ ਨੂੰ ਮੋੜੇ ਬਰਾਮਦ ਕੀਤੇ ਮੋਬਾਈਲ ਫੋਨਾਂ ’ ਚ 7 ਐਪਲ ਤੇ... ਅਗਲੀ ਖ਼ਬਰ 21 ਨਵੰਬਰ ਨੂੰ ਖ਼ਾਸ ਅਤੇ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਕਾਨੂੰਨੀ ਸੇਵਾਵਾਂ
Ad Position 24