17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਿਪਤ ਸਮਾਗਮ

ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਸਕੂਲ ਵਿਖੇ ਸੀ. ਆਈ.

Ad Position 21
No active advertisement
ਅਜੀਤ ਡੈਸਕ 18-11-2026
ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਸਕੂਲ ਵਿਖੇ ਸੀ. ਆਈ. ਐੱਸ. ਸੀ. ਈ. ਬੋਰਡ ਵਲੋਂ ਸਪੋਰਟਸ ਅਥਾਰਟੀ ਆਫ ਇੰਡੀਆ ਦੇ ਸਹਿਯੋਗ ਨਾਲ ‘ਸੰਡੇਸ ਆਨ ਸਾਈਕਲ’ ਵਿਸ਼ੇ ਤਹਿਤ ਬਾਲ ਦਿਵਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਪ੍ਰਿੰਸੀਪਲ ਵਿਕਰਮ ਸੇਠ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਚੇਅਰਮੈਨ ਵਿਜੇ ਸੇਠ ਅਤੇ ਡਾਇਰੈਕਟਰ ਅੰਜਨਾ ਸੇਠ ਨੇ ਬੋਰਡ ਦੇ ਇਸ ਉੱਦਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਤੰਦਰੁਸਤੀ ਦੇਸ਼ ਦੇ ਬਿਹਤਰ ਭਵਿੱਖ ਲਈ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਸ਼ਿਲਪਾ ਸੇਠ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਯੋਗ ਅਭਿਆਸ, ਖੇਡਾਂ ਅਤੇ ਹੋਰ ਗਤੀਵਿਧੀਆਂ ‘ਚ ਸਮੇਂ-ਸਮੇਂ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰ: ਵਿਕਰਮ ਸੇਠ ਨੇ ਵਿਦਿਆਰਥੀਆਂ ਨੂੰ ਖੇਡਾਂ ‘ਚ ਨਿਰੰਤਰ ਅਭਿਆਸ ਕਰਨ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਨੇ ਅੰਤਰ-ਜ਼ੋਨਲ ਯੁਵਕ ਮੇਲੇ ’ਚ ਲਗਾਤਾਰ 5ਵੇਂ ਸਾਲ ਜਿੱਤੀ ਓਵਰਆਲ ਪਹਿਲੀ ਰਨਰਜ਼ ਅੱਪ ਟਰਾਫ਼ੀ -ਪ੍ਰਿੰ: ਡਾ: ਰੰ... ਅਗਲੀ ਖ਼ਬਰ ਵੋਟਿੰਗ ਪ੍ਰਤੀ ਜਾਗਰੂਕਤਾ ਲਈ ਫੋਰ ਐੱਸ ਕਾਲਜ ਆਫ਼ ਕਾਮਰਸ ਫਾਰ ਵੂਮੈਨ ਵਿਖੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ
Ad Position 24