17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਿਊ ਅੰਮ੍ਰਿਤਸਰ ਨੈਸ਼ਨਲ ਹਾਈਵੇ ਕਾਲੋਨੀ ਦੀ ਸੜਕ ਦੀ ਖਸਤਾ ਹਾਲਤ, ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਸੜਕ ਬਣਾਉਣ ਦੀ ਕੀਤੀ ਮੰਗ

ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਪੂਰਬੀ ਅਧੀਨ ਆਉਂਦੇ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਜੀ ਨਗਰ ਦੇ ਇਲਾਕੇ ਨੈਸ਼ਨਲ ਹਾਈਵੇ ਦੀ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਇਹ ਸੜਕ ਟੁੱਟੀ ਹੋਈ ਹੈ ਅਤੇ ਇਸ ਦੀ ਹਾਲਤ ਦਿਨੋਂ-ਦਿਨ ਤਰਸਯੋਗ ਬਣਦੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 18-11-2026
ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਪੂਰਬੀ ਅਧੀਨ ਆਉਂਦੇ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਜੀ ਨਗਰ ਦੇ ਇਲਾਕੇ ਨੈਸ਼ਨਲ ਹਾਈਵੇ ਦੀ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਇਹ ਸੜਕ ਟੁੱਟੀ ਹੋਈ ਹੈ ਅਤੇ ਇਸ ਦੀ ਹਾਲਤ ਦਿਨੋਂ-ਦਿਨ ਤਰਸਯੋਗ ਬਣਦੀ ਜਾ ਰਹੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਸਰਵਿਸ ਲਾਈਨ ਤੋਂ ਨੈਸ਼ਨਲ ਹਾਈਵੇ ਵੱਲ ਆਉਂਦਿਆਂ ਸੜਕ ਵਿਚ ਥਾਂ-ਥਾਂ ਵੱਡੇ-ਵੱਡੇ ਟੋਏ ਪਏ ਹੋਏ ਹਨ ਅਤੇ ਸੜਕ ਕਈ ਥਾਵਾਂ ਤੋਂ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਇਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਲਈ ਇਸ ਸੜਕ ਤੋਂ ਲੰਘਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਸੰਬੰਧੀ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ, ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਵਲੋਂ ਸੜਕ ਦੀ ਮੁਰੰਮਤ ਕਰਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਲਾਕਾ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਹੀ ਇਸ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਨੈਸ਼ਨਲ ਹਾਈਵੇ ਇਲਾਕੇ ਦੀ ਟੁੱਟੀ ਹੋਈ ਸੜਕ ਨੂੰ ਜਲਦ ਤੋਂ ਜਲਦ ਨਵੇਂ ਸਿਰੇ ਤੋਂ ਬਣਾਇਆ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਸੰਬੰਧੀ ਵਿਸ਼ਾਲ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਬੈਠਕ ਹੋਈ ਅਗਲੀ ਖ਼ਬਰ ਖ਼ਾਲਸਾ ਕਾਲਜ ਨੇ ਅੰਤਰ-ਜ਼ੋਨਲ ਯੁਵਕ ਮੇਲੇ ’ਚ ਲਗਾਤਾਰ 5ਵੇਂ ਸਾਲ ਜਿੱਤੀ ਓਵਰਆਲ ਪਹਿਲੀ ਰਨਰਜ਼ ਅੱਪ ਟਰਾਫ਼ੀ -ਪ੍ਰਿੰ: ਡਾ: ਰੰ...
Ad Position 24