17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡੀ.ਏ.ਵੀ. ਕਾਲਜ ਵਿਖੇ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਅੰਮ੍ਰਿਤਸਰ, 17 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੰਯੁਕਤ ਰਾਸ਼ਟਰ ਦਿਵਸ ਮਨਾਉਣ ਲਈ, ਡੀ. ਏ.

Ad Position 21
No active advertisement
ਅਜੀਤ ਡੈਸਕ 18-11-2026
ਅੰਮ੍ਰਿਤਸਰ, 17 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੰਯੁਕਤ ਰਾਸ਼ਟਰ ਦਿਵਸ ਮਨਾਉਣ ਲਈ, ਡੀ.ਏ.ਵੀ. ਕਾਲਜ, ਅੰਮ੍ਰਿਤਸਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਐੱਨ.ਸੀ.ਸੀ ਨੇਵਲ ਵਿੰਗ ਵਲੋਂ ਸਾਂਝੇ ਤੌਰ ’ਤੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ’ਚ ਪੰਜਾਹ ਤੋਂ ਵੱਧ ਵਿਦਿਆਰਥੀਆਂ ਅਤੇ ਐੱਨ.ਸੀ.ਸੀ. ਕੈਡਿਟਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਅਤੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ, ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਵਿਸ਼ਵ ਸ਼ਾਂਤੀ, ਆਪਸੀ ਸਮਝ ਅਤੇ ਸਮਾਜਿਕ ਸਦਭਾਵਨਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦਾ ਉਦੇਸ਼ ਸਿਰਫ਼ ਅੰਤਰਰਾਸ਼ਟਰੀ ਸਹਿਯੋਗ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਸਮਾਜ ਦੇ ਹਰ ਪੱਧਰ ’ਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ’ਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਆਪਣੇ ਭਾਸ਼ਣ ’ਚ ਕਾਲਜ ਦੇ ਰਜਿਸਟਰਾਰ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਸੁਰਿੰਦਰ ਕੁਮਾਰ ਨੇ ਸੰਯੁਕਤ ਰਾਸ਼ਟਰ ਦੇ ਉਦੇਸ਼ਾਂ ਅਤੇ ਇਸ ਦੇ ਸੰਗਠਨਾਤਮਕ ਢਾਂਚੇ ਬਾਰੇ ਚਾਨਣਾ ਪਾਇਆ। ਸਮਾਗਮ ਦੇ ਆਯੋਜਨ ਸਕੱਤਰ ਡਾ. ਗੌਰਵ ਸ਼ਰਮਾ ਨੇ ਵਿਦਿਆਰਥੀਆਂ, ਐੱਨ.ਸੀ.ਸੀ. ਕੈਡਿਟਾਂ ਅਤੇ ਅਧਿਆਪਕਾਂ ਨੂੰ ਸ਼ਾਂਤੀ, ਏਕਤਾ ਅਤੇ ਆਪਸੀ ਸਤਿਕਾਰ ਪ੍ਰਤੀ ਵਚਨਬੱਧ ਰਹਿਣ ਦੀ ਸਹੁੰ ਚੁਕਵਾਈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣ ਅਤੇ ਸਮਾਜ ’ਚ ਸਕਾਰਾਤਮਕ ਤਬਦੀਲੀ ਲਿਆਉਣ ਵਿਚ ਯੋਗਦਾਨ ਪਾਉਣ। ਸਮਾਗਮ ਦਾ ਸੰਚਾਲਨ ਐੱਨ.ਸੀ.ਸੀ. ਨੇਵਲ ਵਿੰਗ ਦੀ ਕੈਡਿਟ ਕ੍ਰਿਤਿਕਾ ਮਹਿਰਾ ਦੁਆਰਾ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਸਮਾਗਮ ਦੇ ਅਖ਼ੀਰ ’ਚ ਸਾਰੇ ਭਾਗੀਦਾਰਾਂ ਨੂੰ ਸੰਯੁਕਤ ਰਾਸ਼ਟਰ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਕਰਨ ਅਤੇ ਵਿਸ਼ਵ ਨਾਗਰਿਕਾਂ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਏ. ਆਈ.-ਸੰਚਾਲਿਤ, ਵੌਇਸ-ਫ਼ਸਟ ਅਕਾਊਂਟਿੰਗ ਸਾਫ਼ਟਵੇਅਰ ‘ਸ਼ਰੁਤੀ.ਲੇਖਾ’ ਦੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਸੰਬੰਧੀ ਵਿਸ਼ਾਲ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਬੈਠਕ ਹੋਈ
Ad Position 24