18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ’ਤੇ ਕੀਤੀ ਕਾਰਵਾਈ

ਅੰਮ੍ਰਿਤਸਰ, 18 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ’ਤੇ ਅਸਟੇਟ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਸ਼ਰਮਾ ਦੀ ਅਗਵਾਈ ਹੇਠ ਅਸਟੇਟ ਵਿਭਾਗ ਦੀ ਟੀਮ ਵਲੋਂ ਅੱਜ ਸ਼ਹਿਰ ਦੀ ਪੁਰਾਣੀ ਜੇਲ੍ਹ ਰੋਡ ’ਤੇ ਜ਼ਿਲ੍ਹਾ ਕਚਹਿਰੀ ਤੋਂ ਰਤਨ ਸਿੰਘ ਚੌਕ ਤੱਕ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕੀਤੀ ।

Ad Position 21
No active advertisement
ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ’ਤੇ ਅਸਟੇਟ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਸ਼ਰਮਾ ਦੀ ਅਗਵਾਈ ਹੇਠ ਅਸਟੇਟ ਵਿਭਾਗ ਦੀ ਟੀਮ ਵਲੋਂ ਅੱਜ ਸ਼ਹਿਰ ਦੀ ਪੁਰਾਣੀ ਜੇਲ੍ਹ ਰੋਡ ’ਤੇ ਜ਼ਿਲ੍ਹਾ ਕਚਹਿਰੀ ਤੋਂ ਰਤਨ ਸਿੰਘ ਚੌਕ ਤੱਕ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕੀਤੀ । ਇਸ ਕਾਰਵਾਈ ਦੌਰਾਨ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ ’ਤੇ ਪਿਆ ਸਾਮਾਨ ਜ਼ਬਤ ਕੀਤਾ ਗਿਆ ਅਤੇ ਸੜਕ ’ਤੇ ਲੱਗੀਆਂ ਰੇਹੜੀਆਂ ਤੇ ਫੜ੍ਹੀਆਂ ਨੂੰ ਹਟਾਇਆ ਗਿਆ। ਇਸ ਤੋਂ ਇਲਾਵਾ ਇਸ ਟੀਮ ਨੇ ਰਾਣੀ ਕਾ ਬਾਗ਼ ਅਤੇ ਸੁਲਤਾਨਵਿੰਡ ਰੋਡ ਵਿਚ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕੀਤੀ ਗਈ। ਇਸ ਸੰਬੰਧੀ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕਈ ਦੁਕਾਨਦਾਰਾਂ ਵਲੋਂ ਆਪਣਾ ਸਾਮਾਨ ਦੁਕਾਨਾਂ ’ਚੋਂ ਕੱਢ ਕੇ ਸੜਕ ਜਾ ਫੁਟਪਾਥ ਦੀ ਜਗ੍ਹਾ ’ਤੇ ਸਜਾਇਆ ਜਾਂਦਾ ਹੈ। ਜਿਸ ਦਾ ਅਸਰ ਅਵਾਜਾਈ ’ਤੇ ਪੈਂਦਾ ਹੈ। ਇਥੋਂ ਤੱਕ ਪੈਦਲ ਚੱਲਣ ਵਾਲੇ ਰਾਹਗੀਰਾਂ ਨੂੰ ਸੜਕ ਅਤੇ ਫੁਟਪਾਥ ’ਤੇ ਚੱਲਣ ’ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਜਗ੍ਹਾ ’ਤੇ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਆਪਣਾ ਸਾਮਾਨ ਦੁਕਾਨ ਦੀ ਹਦੂਦ ਅੰਦਰ ਰੱਖਣ। ਇਸ ਤੋਂ ਇਲਾਵਾ ਉਨ੍ਹਾਂ ਨੇ ਰੇਹੜੀਆਂ ਫੜੀਆਂ ਵਾਲਿਆਂ ਨੂੰ ਕਿਹਾ ਕਿ ਉਹ ਆਪਣੀਆਂ ਰੇਹੜੀਆਂ ਸੜਕ ਦੇ ਵਿਚਕਾਰ ਨਾ ਲਗਾਉਣ ਜਿਸ ਨਾਲ ਆਵਾਜਾਈ ਵਿਚ ਵਿਘਨ ਪਵੇ।
Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ’ਚ ਪੰਜਾਬਣ ਦੀ ਮੌਤ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੌਰਾਨ ਅਕਾਲੀ ਦਲ ਦੇ ਖਾਤੇ ’ਚ ਰਹੀ ਅੰਮ੍ਰਿਤਸਰ ਦੇ ਹਲਕਾ ਦੱਖਣੀ ਦੀ ਸੀਟ
Ad Position 24