18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਜੇਸ਼ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ.) ਵਜੋਂ ਅਹੁਦਾ ਸੰਭਾਲਿਆ

ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ.) ਰਾਜੇਸ਼ ਸ਼ਰਮਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।

Ad Position 21
No active advertisement
ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ.) ਰਾਜੇਸ਼ ਸ਼ਰਮਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਬਤੌਰ ਡੀ. ਈ. ਓ. ਜਿੰਮੇਵਾਰੀਆਂ ਸੰਭਾਲ ਰਹੇ ਸਨ। ਇਸ ਦੌਰਾਨ ਸਿੱਖਿਆ ਦਫਤਰ ਵਲੋਂ ਰਾਜੇਸ਼ ਸ਼ਰਮਾ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਰਾਜੇਸ਼ ਸ਼ਰਮਾ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਮੁੜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ ਅਤੇ ਵਿਭਾਗ ’ਚ ਸਾਰਥਕ ਨਤੀਜੇ ਪ੍ਰਾਪਤ ਕਰਨ ਲਈ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਅਰ ਅਫਸਰ (ਅ) ਕੰਵਲਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਰਾਜੀਵ ਕਪੂਰ, ਡਿਪਟੀ ਡੀ. ਈ. ਓ. ਦੀਪਕ ਕੁਮਾਰ, ਕੋਆਰਡੀਨੇਟਰ ਖੇਡਾਂ ਆਸ਼ੂ ਵਿਸ਼ਾਲ, ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਖੰਨਾ, ਸੀਨੀਅਰ ਸਹਾਇਕ ਗੁਰਪਾਲ ਸਿੰਘ, ਸੁਪਰਡੈਂਟ ਦਿਲਬਾਗ ਸਿੰਘ, ਰਾਜਦੀਪ ਸਿੰਘ, ਪਵਨ ਕੁਮਾਰ, ਰਮਨ ਸੈਣੀ, ਧਰਮਿੰਦਰ ਸਿੰਘ, ਰਾਜਨ ਸ਼ਰਮਾ, ਰਾਹੁਲ ਸ਼ਰਮਾ, ਰਾਜਨ ਵਿਪਰਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਇਮਾਨਦਾਰੀ ਨਾਲ ਕੰਮ ਕਰ ਰਹੇ ਆਰ. ਐੱਮ. ਪੀ. ਡਾਕਟਰਾਂ ਨੂੰ ਬਿਨਾਂ ਵਜ੍ਹਾ ਤੰਗ ਨਾ ਕਰੇ ਪੁਲਿਸ, ਮੈਡੀਕਲ ਐਸੋਸੀਏਸ਼ਨ ਨੇ ਚ... ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ : * ਵਾਹਨਾਂ ’ਤੇ ਕਾਲੀਆਂ ਫਿਲਮਾਂ, ਹੂਟਰ ਆਦਿ ’ਤੇ ਲੱ...
Ad Position 24