ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਗਾਜ਼
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਆਮਦ ਨੂੰ ਮੁੱਖ ਰੱਖਦਿਆਂ ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਇਤਿਹਾਸਕ ਕਸਬੇ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਹੋ ਗਈ ਹੈ। ਇਨ੍ਹਾਂ ਪ੍ਰਭਾਤ ਫੇਰੀਆਂ ਦਾ ਸਿਲਸਿਲਾ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਤੱਕ ਲਗਾਤਾਰ ਜਾਰੀ ਰਹੇਗਾ।
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਆਮਦ ਨੂੰ ਮੁੱਖ ਰੱਖਦਿਆਂ ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਇਤਿਹਾਸਕ ਕਸਬੇ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਹੋ ਗਈ ਹੈ। ਇਨ੍ਹਾਂ ਪ੍ਰਭਾਤ ਫੇਰੀਆਂ ਦਾ ਸਿਲਸਿਲਾ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਤੱਕ ਲਗਾਤਾਰ ਜਾਰੀ ਰਹੇਗਾ। ਰੋਜ਼ਾਨਾ ਅੰਮ੍ਰਿਤ ਵੇਲੇ ਹਸਨ ਅਬਦਾਲ ਦੀਆਂ ਬੀਬੀਆਂ, ਬੱਚਿਆਂ ਅਤੇ ਸਥਾਨਕ ਸਿੱਖ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਗੁਰਬਾਣੀ ਕੀਰਤਨ ਅਤੇ ਗੁਰੂ ਜੱਸ ਗਾਇਨ ਕਰਦਿਆਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਪਰਿਕ੍ਰਮਾ ’ਚ ਹੀ ਇਹ ਪ੍ਰਭਾਤ ਫੇਰੀ ਕੱਢੀ ਜਾ ਰਹੀ ਹੈ। ਸਿੱਖ ਆਗੂ ਸੰਤੋਖ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰਭਾਤ ਫੇਰੀਆਂ ਨੂੰ ਕੱਢਣ ਦਾ ਮੁੱਖ ਉਦੇਸ਼ ਗੁਰੂ ਨਾਲ ਜੋੜਨਾ ਹੈ।