18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਬਿੰਦਰਨਾਥ ਟੈਗੋਰ ਦੀ ਅੰਮ੍ਰਿਤਸਰ ਫੇਰੀ ਬਾਰੇ ਵਿਸ਼ੇਸ਼ ਭਾਸ਼ਨ

ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਰੂਸਾ 2. 0 ਦੇ ਸਹਿਯੋਗ ਨਾਲ ‘ਰਬਿੰਦਰਨਾਥ ਟੈਗੋਰ ਅਤੇ ਉਨ੍ਹਾਂ ਦੀ ਅੰਮ੍ਰਿਤਸਰ ਫੇਰੀ : ਇਕ ਇਤਿਹਾਸਕ ਬਿਰਤਾਂਤ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਰੂਸਾ 2.0 ਦੇ ਸਹਿਯੋਗ ਨਾਲ ‘ਰਬਿੰਦਰਨਾਥ ਟੈਗੋਰ ਅਤੇ ਉਨ੍ਹਾਂ ਦੀ ਅੰਮ੍ਰਿਤਸਰ ਫੇਰੀ : ਇਕ ਇਤਿਹਾਸਕ ਬਿਰਤਾਂਤ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਦੌਰਾਨ ਵਿਦਵਾਨਾਂ ਨੇ ਰਬਿੰਦਰਨਾਥ ਟੈਗੋਰ ਦੇ ਪੰਜਾਬ ਅਤੇ ਅੰਮ੍ਰਿਤਸਰ ਨਾਲ ਇਤਿਹਾਸਕ, ਸਾਹਿਤਕ ਅਤੇ ਸੱਭਿਆਚਾਰਕ ਸੰਬੰਧਾਂ ਦੇ ਵੱਖ-ਵੱਖ ਪਹਿਲੂਆਂ ‘ਤੇ ਚਾਨਣਾ ਪਾਇਆ। ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਸਮਾਗਮ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਡਾ. ਮਨੂ ਸ਼ਰਮਾ ਨੇ ਆਏ ਹੋਏ ਵਿਦਵਾਨਾਂ, ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਐੱਸ. ਐੱਸ. ਸੋਹਲ ਨੇ ਰਬਿੰਦਰਨਾਥ ਟੈਗੋਰ ਦੇ ਅੰਮ੍ਰਿਤਸਰ ਨਾਲ ਸੰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆ ਅਪ੍ਰੈਲ 1919 ਵਿਚ ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਤੋਂ ਬਾਅਦ ਟੈਗੋਰ ਵਲੋਂ ਬ੍ਰਿਟਿਸ਼ ਸਰਕਾਰ ਦੀ ‘ਨਾਈਟਹੁੱਡ’ ਦੀ ਉਪਾਧੀ ਵਾਪਸ ਕਰਨ ਦੇ ਇਤਿਹਾਸਕ ਫੈਸਲੇ ਦਾ ਜ਼ਿਕਰ ਕੀਤਾ। ਡਾ. ਆਸਾ ਸਿੰਘ ਘੁੰਮਣ ਨੇ ਟੈਗੋਰ ਦੇ ਸਿੱਖ ਧਰਮ ਅਤੇ ਪੰਜਾਬ ਨਾਲ ਇਤਿਹਾਸਕ ਤੇ ਸੱਭਿਆਚਾਰਕ ਰਿਸ਼ਤਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਅੰਤ ਵਿਚ ਸਹਾਇਕ ਪ੍ਰੋਫੈਸਰ ਡਾ. ਹਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਰੋਤਿਆਂ, ਵਿਸ਼ਾ ਮਾਹਿਰਾਂ, ਉਪ-ਕੁਲਪਤੀ, ਵਿਭਾਗ ਦੇ ਮੁਖੀ ਅਤੇ ਸਮੂਹ ਭਾਗੀਦਾਰਾਂ ਦਾ ਇਸ ਅਕਾਦਮਿਕ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਕੁਦਰਤੀ ਰੰਗਾਂ ਦੇ ਉਤਪਾਦਨ ਬਾਰੇ ਰਾਸ਼ਟਰੀ ਵਰਕਸ਼ਾਪ ਅਗਲੀ ਖ਼ਬਰ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਸਾਈਬਰ ਧੋਖਾਧੜੀ, ਡਿਜੀਟਲ ਸੁਰੱਖਿਆ ਅਤੇ ਖਪਤਕਾਰ ਸੁਰੱਖਿਆ ’ਤੇ ਜਾਗਰੂਕਤਾ ਸੈਸ਼ਨ
Ad Position 24