18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡੀ.ਏ.ਵੀ. ਕਾਲਜ ਵਿਖੇ ਕੁਦਰਤੀ ਰੰਗਾਂ ਦੇ ਉਤਪਾਦਨ ਬਾਰੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 18 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਸਥਿਤ ਡੀ. ਏ.

Ad Position 21
No active advertisement
ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਸਥਿਤ ਡੀ.ਏ.ਵੀ. ਕਾਲਜ ਦੇ ਰਸਾਇਣ ਵਿਗਿਆਨ ਵਿਭਾਗ ਅਤੇ ਬਾਇਓਟੈਕਨਾਲੋਜੀ ਵਿਭਾਗ ਵਲੋਂ ‘ਵਾਤਾਵਰਨ ਸਿੱਖਿਆ ਪ੍ਰੋਗਰਾਮ’ ਦੇ ਤਹਿਤ ‘ਕੁਦਰਤੀ/ਜੈਵਿਕ ਰੰਗਾਂ ਦੇ ਉਤਪਾਦਨ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ‘ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ’ ਅਤੇ ਭਾਰਤ ਸਰਕਾਰ ਦੇ ‘ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ’ ਦੇ ਸਹਿਯੋਗ ਨਾਲ ਕਰਵਾਈ ਗਈ ਸੀ। ਇਸ ਸਮਾਗਮ ’ਚ ਅੰਮ੍ਰਿਤਸਰ ਜ਼ਿਲ੍ਹੇ ਦੇ 40 ਸਕੂਲਾਂ ਦੇ 70 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ। ਵਰਕਸ਼ਾਪ ਦੀ ਸ਼ੁਰੂਆਤ ਡੀ.ਏ.ਵੀ . ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਦੇ ਸਵਾਗਤੀ ਭਾਸ਼ਣ ਨਾਲ ਹੋਈ। ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਰਵੀ ਸ਼ਰਮਾ ਨੇ ਭਾਗੀਦਾਰਾਂ ਨੂੰ ਪ੍ਰੋਗਰਾਮ ਦੀ ਰੂਪਰੇਖਾ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਅੰਮ੍ਰਿਤਸਰ ਦੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕਪੂਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਗੁਰੂਗ੍ਰਾਮ ਯੂਨੀਵਰਸਿਟੀ ਦੀ ਡਾ. ਵਿਭਾ ਚੋਪੜਾ ਨੇ ‘ਕੁਦਰਤੀ ਰੰਗਾਂ ਤੋਂ ਲੈ ਕੇ ਹਰੇ ਨਵੀਨਤਾ ਤੱਕ ‘ਭਾਰਤ ਦੀ ਜੈਵਿਕ ਵਿਰਾਸਤ ਦੀ ਨਵੀਂ ਕਲਪਨਾ’ ਵਿਸ਼ੇ ’ਤੇ ਮੁੱਖ ਭਾਸ਼ਣ ਦਿੱਤਾ। ਵਿਹਾਰਕ ਸਿਖਲਾਈ ਸੈਸ਼ਨ ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਵਿਕਾਸ ਗੁਪਤਾ ਅਤੇ ਡਾ. ਰੁਪਿੰਦਰ ਕੌਰ ਦੁਆਰਾ ਕਰਵਾਇਆ ਗਿਆ। ਇਸ ਸੈਸ਼ਨ ’ਚ ਗੁੜਹਲ ਦੇ ਫੁੱਲਾਂ ਵਿਚੋਂ ‘ਐਂਥੋਸਾਇਨਿਨ’ ਤੱਤ ਕੱਢ ਕੇ ਕੁਦਰਤੀ ਪੀ ਐਚ ਸੂਚਕ ਤਿਆਰ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਰਸਾਇਣ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਜੇ. ਜੇ. ਮੋਹਿੰਦਰੂ ਅਤੇ ਪ੍ਰੋਫੈਸਰ ਰਘੂ ਰਾਜ ਨੇ ਚੁਕੰਦਰ, ਚਾਹ ਪੱਤੀ ਦੁਆਰਾ ਰੰਗ ਬਣਾਉਣ ਬਾਰੇ ਦੱਸਿਆ। ਪ੍ਰੋਗਰਾਮ ਦੇ ਸੰਪਾਨ ਸਾਮਰੋਹ ’ਚ ਸੋਲੀਡ ਵੈਸਟ ਮੈਨੇਜਮੈਂਟ ਐਕਸਪਰਟ ਡਾ. ਯੋਗੇਸ਼ ਅਰੌੜਾ ਨੇ ਸ਼ਿਰਕਤ ਕੀਤੀ । ਇਸ ਮੌਕੇ ਉਪ-ਪ੍ਰਿੰਸੀਪਲ ਡਾ. ਰਜਨੀ ਬਾਲਾ, ਡਾ. ਬੀ. ਬੀ. ਯਾਦਵ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਾਲਜ ਦੇ ਫੈਕਲਟੀ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਨੰਗਲੀ ਦੇ ਆਲੇ-ਦੁਆਲੇ ਉੱਗੀ ਘਾਹ-ਬੂਟੀ ਨੇ ਧਾਰਿਆ ਜੰਗਲ ਦਾ ਰੂਪ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਬਿੰਦਰਨਾਥ ਟੈਗੋਰ ਦੀ ਅੰਮ੍ਰਿਤਸਰ ਫੇਰੀ ਬਾਰੇ ਵਿਸ਼ੇਸ਼ ਭਾਸ਼ਨ
Ad Position 24