18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੇਵਾ ਕੇਂਦਰ ਨੰਗਲੀ ਦੇ ਆਲੇ-ਦੁਆਲੇ ਉੱਗੀ ਘਾਹ-ਬੂਟੀ ਨੇ ਧਾਰਿਆ ਜੰਗਲ ਦਾ ਰੂਪ

ਵੇਰਕਾ, 18 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੰਗਲੀ ਸਥਿਤ ਸੇਵਾ ਕੇਂਦਰ ਦੇ ਆਲੇ-ਦੁਆਲੇ ਉੱਗੀ ਭਾਰੀ ਘਾਹ-ਬੂਟੀ ਅਤੇ ਝਾੜੀਆਂ ਨੇ ਜੰਗਲ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ, ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਸਫ਼ਾਈ ਪ੍ਰਬੰਧਾਂ ਦੇ ਦਾਅਵਿਆਂ ਦੀ ਸ਼ਰੇਆਮ ਪੋਲ ਖੋਲ੍ਹ ਰਹੀ ਹੈ। ਸੇਵਾ ਕੇਂਦਰ ਵਿਚ ਰੋਜ਼ਾਨਾ ਆਪਣੇ ਜ਼ਰੂਰੀ ਕੰਮਾਂ-ਕਾਰਾਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਇਸ ਗੰਦਗੀ ਅਤੇ ਜੰਗਲੀ ਬੂਟੀ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ।

Ad Position 21
No active advertisement
ਅਜੀਤ ਡੈਸਕ 19-11-2026
ਵੇਰਕਾ, 18 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੰਗਲੀ ਸਥਿਤ ਸੇਵਾ ਕੇਂਦਰ ਦੇ ਆਲੇ-ਦੁਆਲੇ ਉੱਗੀ ਭਾਰੀ ਘਾਹ-ਬੂਟੀ ਅਤੇ ਝਾੜੀਆਂ ਨੇ ਜੰਗਲ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ, ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਸਫ਼ਾਈ ਪ੍ਰਬੰਧਾਂ ਦੇ ਦਾਅਵਿਆਂ ਦੀ ਸ਼ਰੇਆਮ ਪੋਲ ਖੋਲ੍ਹ ਰਹੀ ਹੈ। ਸੇਵਾ ਕੇਂਦਰ ਵਿਚ ਰੋਜ਼ਾਨਾ ਆਪਣੇ ਜ਼ਰੂਰੀ ਕੰਮਾਂ-ਕਾਰਾਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਇਸ ਗੰਦਗੀ ਅਤੇ ਜੰਗਲੀ ਬੂਟੀ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਇਸ ਮਾੜੀ ਹਾਲਤ ’ਤੇ ਤਿੱਖਾ ਰੋਸ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਖ਼ਤ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰਾਂ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਸਵੱਛ ਭਾਰਤ ਦੇ ਵੱਡੇ-ਵੱਡੇ ਦਮਗਜੇ ਮਾਰਦੀਆਂ ਹਨ, ਪਰ ਦੂਜੇ ਪਾਸੇ ਸੇਵਾ ਕੇਂਦਰ ਵਰਗੀ ਅਹਿਮ ਜਨਤਕ ਥਾਂ ਦੇ ਆਲੇ-ਦੁਆਲੇ ਗੰਦਗੀ ਤੇ ਝਾੜੀਆਂ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸੰਘਣੀ ਘਾਹ-ਬੂਟੀ ਵਿਚ ਜ਼ਹਿਰੀਲੇ ਜੀਵ-ਜੰਤੂਆਂ ਅਤੇ ਸੱਪਾਂ ਆਦਿ ਦਾ ਹਰ ਵੇਲੇ ਖ਼ਤਰਾ ਬਣਿਆ ਰਹਿੰਦਾ ਹੈ। ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਪ੍ਰਸ਼ਾਸਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਸਬੰਧਤ ਵਿਭਾਗ ਨੇ ਤੁਰੰਤ ਹਰਕਤ ਵਿੱਚ ਆ ਕੇ ਸੇਵਾ ਕੇਂਦਰ ਦੇ ਆਲੇ-ਦੁਆਲੇ ਦੀ ਸਫ਼ਾਈ ਨਾ ਕਰਵਾਈ ਅਤੇ ਇਸ ਜੰਗਲੀ ਬੂਟੀ ਨੂੰ ਸਾਫ਼ ਨਾ ਕੀਤਾ, ਤਾਂ ਜਥੇਬੰਦੀ ਵਲੋਂ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਾਕਿ ਈ. ਟੀ. ਪੀ. ਬੀ. ਚੇਅਰਮੈਨ ਨੇ ਨਵੇਂ ਚੁਣੇ ਹਿੰਦੂ ਸਿੱਖ ਤੇ ਹੋਰ ਮੈਂਬਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਕੁਦਰਤੀ ਰੰਗਾਂ ਦੇ ਉਤਪਾਦਨ ਬਾਰੇ ਰਾਸ਼ਟਰੀ ਵਰਕਸ਼ਾਪ
Ad Position 24