ਯਾਦਗਾਰੀ ਹੋ ਨਿੱਬੜਿਆ ਗ੍ਰੀਨਵੁੱਡ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ
ਵੇਰਕਾ, 19 ਨਵੰਬਰ (ਲਖਵਿੰਦਰ ਸਿੰਘ)-ਗ੍ਰੀਨਵੁੱਡ ਪਬਲਿਕ ਸਕੂਲ ਵੇਰਕਾ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਹਰਮਨਪ੍ਰੀਤ ਸਿੰਘ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਵੇਰਕਾ, 19 ਨਵੰਬਰ (ਲਖਵਿੰਦਰ ਸਿੰਘ)-ਗ੍ਰੀਨਵੁੱਡ ਪਬਲਿਕ ਸਕੂਲ ਵੇਰਕਾ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਹਰਮਨਪ੍ਰੀਤ ਸਿੰਘ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਹਰਮਨਪ੍ਰੀਤ ਸਿੰਘ ਵੇਰਕਾ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਅੰਤ ਵਿਚ ਉਨ੍ਹਾਂ ਇਸ ਸਫ਼ਲ ਸਮਾਗਮ ਦੇ ਆਯੋਜਨ ਲਈ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਦਿੱਤੇ ਗਏ ਸਨਮਾਨ ਲਈ ਧੰਨਵਾਦ ਕੀਤਾ।