ਸੰਗਰੂਰ ’ਚ ਨਸ਼ਾ ਵਿਰੋਧੀ ਕਾਰਕੁੰਨ ’ਤੇ ਜਾਨਲੇਵਾ ਹਮਲਾ ਅਤੇ ਕੈਬਨਿਟ ਮੰਤਰੀ ’ਤੇ ਲੱਗੇ ਦੋਸ਼ਾਂ ਨੇ ਸਰਕਾਰ ਦੀ ਮੁਹਿੰਮ ਦਾ ਪਰਦਾਫਾਸ਼ ਕੀਤਾ- ਸ਼ਵੇਤ ਮਲਿਕ
ਅੰਮ੍ਰਿਤਸਰ, 19 ਨਵੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋ ਹੈਰਾਨ ਕਰਨ ਵਾਲੀਆਂ ਘਟਨਾਵਾਂ ਨੇ ਸਰਕਾਰ ਦੀ ਬਹੁ-ਪ੍ਰਚਾਰਿਤ ਨਸ਼ਾ ਵਿਰੋਧੀ ਮੁਹਿੰਮ ਦੀ ਪੂਰੀ ਨਾਕਾਮੀ ਅਤੇ ਦੋਗਲੇਪਣ ਨੂੰ ਬੇਨਕਾਬ ਕਰ ਦਿੱਤਾ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਲਹਿਲ ਕਲਾਂ ’ਚ ਪਿੰਡ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਸਤਗੁਰ ਸਿੰਘ ’ਤੇ ਹੋਏ ਹਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਮਲਿਕ ਨੇ ਕਿਹਾ ਕਿ ਨਸ਼ਾ ਕਰਨ ਤੋਂ ਨੌਜਵਾਨਾਂ ਨੂੰ ਰੋਕਣ ਕਾਰਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀਆਂ ਦੋਵੇਂ ਲੱਤਾਂ ਅਤੇ ਇਕ ਬਾਂਹ ਤੋੜ ਦਿੱਤੀ।
ਅੰਮ੍ਰਿਤਸਰ, 19 ਨਵੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋ ਹੈਰਾਨ ਕਰਨ ਵਾਲੀਆਂ ਘਟਨਾਵਾਂ ਨੇ ਸਰਕਾਰ ਦੀ ਬਹੁ-ਪ੍ਰਚਾਰਿਤ ਨਸ਼ਾ ਵਿਰੋਧੀ ਮੁਹਿੰਮ ਦੀ ਪੂਰੀ ਨਾਕਾਮੀ ਅਤੇ ਦੋਗਲੇਪਣ ਨੂੰ ਬੇਨਕਾਬ ਕਰ ਦਿੱਤਾ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਲਹਿਲ ਕਲਾਂ ’ਚ ਪਿੰਡ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਸਤਗੁਰ ਸਿੰਘ ’ਤੇ ਹੋਏ ਹਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਮਲਿਕ ਨੇ ਕਿਹਾ ਕਿ ਨਸ਼ਾ ਕਰਨ ਤੋਂ ਨੌਜਵਾਨਾਂ ਨੂੰ ਰੋਕਣ ਕਾਰਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀਆਂ ਦੋਵੇਂ ਲੱਤਾਂ ਅਤੇ ਇਕ ਬਾਂਹ ਤੋੜ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਇੰਨੀ ਬਦਤਰ ਹੋ ਚੁੱਕੀ ਹੈ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਆਮ ਨਾਗਰਿਕ ਵੀ ਹੁਣ ਸੁਰੱਖਿਅਤ ਨਹੀਂ ਹਨ। ਸ੍ਰੀ ਮਲਿਕ ਨੇ ਕਿਹਾ ‘ਜਦੋਂ ਨਸ਼ਾ ਤਸਕਰ ਅਤੇ ਨਸ਼ੇੜੀ ਖੁੱਲ੍ਹੇਆਮ ਪੰਚਾਇਤ ਦੀ ਹਮਾਇਤ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਵਿਅਕਤੀ ’ਤੇ ਖੇਤਾਂ ਤੋਂ ਵਾਪਸ ਆਉਂਦੇ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਸਕਦੇ ਹਨ, ਤਾਂ ਇਹ ਸਾਬਤ ਕਰਦਾ ਹੈ ਕਿ ਅਪਰਾਧੀਆਂ ਵਿਚ ‘ਆਪ’ ਸਰਕਾਰ ਦਾ ਕੋਈ ਡਰ ਨਹੀਂ ਰਿਹਾ।’ ਇਸ ਦੇ ਨਾਲ ਹੀ ਸ੍ਰੀ ਮਲਿਕ ਨੇ ਜੰਡਿਆਲਾ ਗੁਰੂ ਵਿਚ ਨਸ਼ਾ ਤਸਕਰੀ ਦੇ ਕਾਰੋਬਾਰ ਨੂੰ ਕਥਿਤ ਸਿਆਸੀ ਸਰਪ੍ਰਸਤੀ ਦੇਣ ਸੰਬੰਧੀ ਇਕ ਮੰਤਰੀ ’ਤੇ ਲੱਗੇ ਗੰਭੀਰ ਦੋਸ਼ਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ 14 ਜਨਵਰੀ ਨੂੰ ਜੰਡਿਆਲਾ ਗੁਰੂ-ਤਰਨਤਾਰਨ ਸੜਕ ’ਤੇ 40 ਕਿਲੋ ਹੈਰੋਇਨ ਦੀ ਬਰਾਮਦਗੀ ਸੰਬੰਧੀ ਉੱਠੇ ਗੰਭੀਰ ਸਵਾਲਾਂ ਦਾ ਹਵਾਲਾ ਦਿੱਤਾ। 15 ਸਤੰਬਰ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ 31 ਸਾਲਾ ਵਿਚਾਰ ਅਧੀਨ ਕੈਦੀ ਪੁਨੀਤ ਪਾਲ ਢਿੱਲੋਂ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਹਿਰਾਸਤੀ ਮੌਤ ਅਤੇ ਉਸ ਦੇ ਮੰਤਰੀ ਦੇ ਭਰਾ ਨਾਲ ਕਥਿਤ ਸੰਬੰਧਾਂ ਦਾ ਜ਼ਿਕਰ ਕਰਦਿਆਂ ਸ੍ਰੀ ਮਲਿਕ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਜਵਾਬ ਮੰਗਿਆ ਅਤੇ ਉਪਰੋਕਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਤੁਰੰਤ ਬਰਖਾਸਤ ਕਰਕੇ 40 ਕਿਲੋ ਹੈਰੋਇਨ ਦੀ ਬਰਾਮਦਗੀ ਅਤੇ ਹਿਰਾਸਤੀ ਮੌਤ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ।